ਅਪਰਾਧ

ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਗਿ੍ਫ਼ਤਾਰ

Published

on

ਲੁਧਿਆਣਾ : ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਮਾਨ ਬਰਾਮਦ ਕੀਤਾ ਹੈ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੇ ਰਜਤ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਨੇ ਉਨ੍ਹਾਂ ਦੇ ਨੌਕਰ ਰਵਿੰਦਰ ਕੁਮਾਰ ਵਾਸੀ ਜਸਵੀਰ ਕਾਲੋਨੀ, ਸਨੋਜ ਸਿੰਘ ਵਾਸੀ ਅਮਰਪੂਰੀ, ਸੁਨੀਲ ਮਹਿਤਾ ਵਾਸੀ ਰਾਜੀਵ ਗਾਂਧੀ ਕਾਲੋਨੀ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਤਿੰਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸ਼ਿਕਾਇਤਕਰਤਾ ਦੀ ਫੈਕਟਰੀ ‘ਚ ਕੰਮ ਕਰਦੇ ਸਨ ਤੇ ਬੀਤੇ ਦਿਨ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ 100 ਕਿਲੋ ਦੇ ਕਰੀਬ ਲੋਹੇ ਦਾ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.