Connect with us

ਅਪਰਾਧ

STF ਦੀ ਲੁਧਿਆਣਾ ਯੂਨਿਟ ਨੇ 75 ਲੱਖ ਰੁਪਏ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫਤਾਰ

Published

on

ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਦੀ ਯੂਨਿਟ ਨੇ ਇਕ ਨਸ਼ਾ ਸਮੱਗਲਰ ਨੂੰ 75 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਦੁੱਗਰੀ ਇਲਾਕੇ ਵਿਚ ਇਕ ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ਤੇ ਐੱਸ.ਟੀ.ਐੱਫ. ਨੇ ਤੁਰੰਤ ਕਾਰਵਾਈ ਕਰਦੇ ਹੋਏ ਐੱਮ.ਆਈ.ਜੀ. ਫਲੈਟ ਦੁੱਗਰੀ ਦੇ ਕੋਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਤਰਨਜੀਤ ਸਿੰਘ ਮਿੰਕੂ ਉਮਰ 35 ਸਾਲ ਪੁੱਤਰ ਦਵਿੰਦਰ ਸਿੰਘ ਵਾਸੀ ਜਨਤਾ ਨਗਰ, ਧੂਰੀ ਸੰਗਰੂਰ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 75 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ।

ਇੰਚਾਰਜ ਹਰਬੰਸ ਸਿੰਘ ਦੇ ਮੁਤਾਬਕ ਫੜਿਆ ਗਿਆ ਦੋਸ਼ੀ ਤਰਨਜੀਤ ਸਿੰਘ ਪਹਿਲਾ ਡੀ.ਜੇ. ਦਾ ਕੰਮ ਕਰਦਾ ਸੀ ਤੇ ਬਾਅਦ ਵਿਚ ਹੈਰੋਇਨ ਸਮੱਗਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ। ਦੋਸ਼ੀ ਤੇ ਪਹਿਲਾਂ ਵੀ ਚੋਰੀ ਦਾ ਕੇਸ ਦਰਜ ਹੈ ਜਿਸ ਵਿਚ ਉਹ ਜ਼ਮਾਨਤ ਤੇ ਬਾਹਰ ਆਇਆ ਹੈ ਜੋ ਪਿਛਲੇ 2 ਸਾਲ ਤੋਂ ਹੈਰੋਇਨ ਦੀ ਸਮੱਗਲਿੰਗ ਕਰ ਰਿਹਾ ਹੈ। ਉਪਰੋਕਤ ਖੇਪ ਕਿਸੇ ਰਾਜਨ ਨਾਮੀ ਵਿਅਕਤੀ ਤੋਂ ਲੈ ਕੇ ਆਇਆ ਤੇ ਗਾਹਕਾਂ ਨੂੰ ਸਪਲਾਈ ਕਰਨ ਜਾਂਦੇ ਸਮੇਂ ਫÎੜਿਆ ਗਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਦੋਸ਼ੀ ਦੇ ਸਾਥੀਆਂ ਬਾਰੇ ਪਤਾ ਲਾਇਆ ਜਾ ਸਕੇ।

Facebook Comments

Trending