Connect with us

ਅਪਰਾਧ

60 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਗਿ੍ਫ਼ਤਾਰ

Published

on

Smugglers arrested with 60 cartons of illicit liquor

ਲੁਧਿਆਣਾ : ਕ੍ਰਾਈਮ ਬਰਾਂਚ – 2 ਦੀ ਟੀਮ ਨੇ ਨਾਜਾਇਜ਼ ਸ਼ਰਾਬ ਦੀਆਂ 60 ਪੇਟੀਆਂ ਸਮੇਤ ਫਿਰੋਜ਼ਪੁਰ ਰੋਡ ‘ਤੇ ਪੈਂਦੇ ਪੰਚਸ਼ੀਲ ਨਗਰ ਦੇ ਰਹਿਣ ਵਾਲੇ ਸ਼ਕਤੀ ਸਕਸੈਨਾ ਨੂੰ ਗਿ੍ਫ਼ਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮ ਖ਼ਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਕਰਾਈਮ ਬ੍ਰਾਂਚ 2 ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸ਼ਕਤੀ ਸਕਸੈਨਾ ਨਾਜ਼ਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ । ਪੁਲਿਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਆਈ ਟਵੰਟੀ ਕਾਰ ‘ਚ ਸ਼ਰਾਬ ਲੈ ਕੇ ਸ਼ਹਿਰ ਵੱਲ ਆ ਰਿਹਾ ਹੈ।

ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਰੋਕਿਆ ਤੇ ਤਲਾਸ਼ੀ ਦੌਰਾਨ ਕਾਰ ‘ਚੋਂ ਨਾਜਾਇਜ਼ 60 ਪੇਟੀਆਂ ਬਰਾਮਦ ਕੀਤੀ । ਇਸ ਮਾਮਲੇ ‘ਚ ਕਰਾਈਮ ਬ੍ਾਂਚ ਦੇ ਇੰਚਾਰਜ ਯਸ਼ਪਾਲ ਸ਼ਰਮਾ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Facebook Comments

Trending