Connect with us

ਅਪਰਾਧ

 ਨਾਜਾਇਜ਼ ਸ਼ਰਾਬ ਸਣੇ ਤਸਕਰ ਗ੍ਰਿਫ਼ਤਾਰ

Published

on

Smugglers arrested with illicit liquor

 ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਿਲਾ ਮੁਹੱਲਾ ਵਾਸੀ ਵਿਕਾਸ ਕੁਮਾਰ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਪ੍ਰੇਮ ਲਾਲ ਮੁਤਾਬਕ ਰੁਟੀਨ ਚੈਕਿੰਗ ਦੌਰਾਨ ਉਹ ਆਪਣੀ ਪੁਲਿਸ ਪਾਰਟੀ ਸਣੇ ਗੀਤਾ ਮਾਤਾ ਮੰਦਰ ਚੌਕ ‘ਚ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਪਲਾਸਟਿਕ ਦਾ ਬੋਰਾ ਰੱਖੀ ਆਉਂਦਾ ਵਿਖਾਈ ਦਿੱਤਾ

ਪੁਲਿਸ ਪਾਰਟੀ ਨੂੰ ਸਾਹਮਣੇ ਖੜ੍ਹਾ ਵੇਖ ਕੇ ਮੋਟਰਸਾਈਕਲ ਸਵਾਰ ਇਕਦਮ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਦੇ ਥੈਲੇ ਵਿੱਚੋਂ ਬਾਰਾਂ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਸ਼ਰਾਬ ਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Facebook Comments

Trending