Connect with us

ਵਿਸ਼ਵ ਖ਼ਬਰਾਂ

ਖੁਸ਼ਖਬਰੀ: ਇਟਲੀ ‘ਚ ਕੋਰੋਨਾ ਵਾਇਰਸ ਦੇ ਕਰੀਬ 408 ਮਰੀਜ਼ ਹੋਏ ਠੀਕ

Published

on

ਚੀਨ ਤੋਂ ਫੈਲਿਆ ਕੋਰੋਨਾ ਵਾਇਰਸ ਦਾ ਕਹਿਰ ਇਟਲੀ ਚ ਜ਼ਿਆਦਾ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਪੰਜਾਬ ਚ ਵੀ ਕੋਰੋਨਾ ਵਾਇਰਸ ਦੇ ਕਰੀਬ 26 ਮਾਮਲੇ ਸਾਹਮਣੇ ਆ ਚੁੱਕੇ ਹਨ। ਇਟਲੀ ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਸੰਖਿਆ 6,077 ਹੋ ਗਈ ਹੈ। ਇਟਲੀ ਦੇ ਨਾਗਰਿਕ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਇਟਲੀ ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਕਰੀਬ 601 ਤਕ ਪਹੁੰਚ ਚੁੱਕੀ ਹੈ।

ਇਸ ਤੋਂ ਇਲਾਵਾ ਇਟਲੀ ਚ ਸੋਮਵਾਰ ਨੂੰ ਕਰੀਬ 408 ਲੋਕ ਠੀਕ ਹੋ ਚੁੱਕੇ ਹਨ ਜਿਨ੍ਹਾਂ ਨੂੰ ਹਸਪਤਾਲ ਚੋਂ ਛੁਟੀ ਦੇਕੇ ਘਰ ਭੇਜਿਆ ਗਿਆ ਹੈ। ਇਟਲੀ ਚ ਇਕ ਦਿਨ ਵਿਚ ਕੋਰੋਨਾ ਇਨਫੈਕਸ਼ਨ ਦੇ ਕਰੀਬ 3,780 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧਕੇ 63,927 ਹੋ ਗਈ ਹੈ। ਇਸ ਤੋਂ ਇਲਾਵਾ ਐਂਜੇਲੋ ਬੋਰੇਲੀ ਨੇ ਦੱਸਿਆ ਕਿ ਐਮਰਜੈਂਸੀ ਸਥਿਤੀ ਵਿਚ ਰੂਸ, ਚੀਨ, ਫਰਾਂਸ ਅਤੇ ਜਰਮਨੀ ਸਾਡੀ ਮਦਦ ਕਰ ਰਿਹਾ ਹੈ। ਸਾਰਿਆਂ ਨੇ ਇਸ ਮਹਾਮਾਰੀ ਨਾਲ ਲੜਨ ਲਈ ਸਾਡੀ ਮਦਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਟਲੀ ਦਾ ਲੋਂਬਾਰਡੀ ਸੂਬਾ ਕੋਰੋਨਾ ਵਾਇਰਸ ਨਾਲ ਜ਼ਿਆਦਾ ਪ੍ਰਭਾਵਿਤ ਹੈ।

Facebook Comments

Trending