Connect with us

ਪੰਜਾਬ ਨਿਊਜ਼

ਸੋਨੀ ਨੇ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਦੇ ਦਿੱਤੇ ਨਿਰਦੇਸ਼

Published

on

Sony instructs insurance company to work with hospitals

ਚੰਡੀਗੜ੍ਹ : ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ’ਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ ਅਧੀਨ 15 ਲੱਖ ਹੋਰ ਪਰਿਵਾਰਾਂ ਨੂੰ ਕਵਰ ਕਰਨ ਲਈ ਇਸ ਦਾ ਦਾਇਰਾ ਵਧਾਇਆ ਜਾਵੇਗਾ। ਉਪ ਮੁੱਖ ਮੰਤਰੀ ਕਮ ਸਿਹਤ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਕਿਹਾ ਕਿ ਇਸ ਨਾਲ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਮਾਜ ਦੇ ਹੋਰ ਵਰਗਾਂ ਨੂੰ ਵੀ ਲਾਭ ਮਿਲ ਸਕੇਗਾ। ​ਇਸ ਸਕੀਮ ਅਧੀਨ ਸਾਲਾਨਾ ਪੰਜ ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਦਿੱਤਾ ਜਾਂਦਾ ਹੈ।

​ਓ.ਪੀ. ਸੋਨੀ ਨੇ ਕਿਹਾ ਕਿ ਬੀਮਾ ਕੰਪਨੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਇਕ ਨਿੱਜੀ ਹਸਪਤਾਲ ਦੀ ਸੂਚੀਬੱਧਤਾ ਮੁਅੱਤਲ ਕਰਨ ਸਬੰਧੀ ਉਪ ਮੁੱਖ ਮੰਤਰੀ ਨੇ ਬੀਮਾ ਕੰਪਨੀ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਦੀ ਮੁਅੱਤਲੀ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਨੂੰ ਬੀਮਾ ਕੰਪਨੀ ਨੇ ਆਪਣੇ -ਆਪ ਮੁਅੱਤਲ ਕਰ ਦਿੱਤਾ ਸੀ।

ਓਪੀ ਸੋਨੀ ਨੇ ਆਈਐੱਮਏ ਨੂੰ ਭਰੋਸਾ ਦਿਵਾਇਆ ਕਿ ਪ੍ਰਾਈਵੇਟ ਹਸਪਤਾਲਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬੀਮਾ ਕੰਪਨੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

​ਉਨ੍ਹਾਂ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਨੂੰ ਉਸੇ ਸਮਰਪਣ ਅਤੇ ਜੋਸ਼ ਨਾਲ ਕੰਮ ਕਰਦੇ ਰਹਿਣ ਦੀ ਲੋੜ ਹੈ ਜਿਸ ਤਰ੍ਹਾਂ ਉਨ੍ਹਾਂ ਨੇ ਕੋਰੋਨਾ ਕਾਲ ’ਚ ਕਰ ਕੇ ਵਿਖਾਇਆ।

Facebook Comments

Trending