ਪੰਜਾਬ ਨਿਊਜ਼
ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ – ਸਿੱਖਿਆ ਮੰਤਰੀ
Published
3 years agoon

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।
ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਸ੍ਰੀ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਸ੍ਰੀ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਸ੍ਰੀ ਚੰਦਰ ਸ਼ੇਖਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਸ੍ਰੀਮਤੀ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।
ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।
ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।
You may like
-
ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ
-
ਪੰਜਾਬ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ, ਮੁੜ ਕੁੜੀਆਂ ਨੇ ਮਾਰੀ ਬਾਜ਼ੀ, 126 ਬੱਚੇ ਫੇਲ੍ਹ
-
PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ
-
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ
-
ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਜਲਦ ਹੀ ਕੀਤਾ ਜਾਵੇਗਾ ਮੁਕਤ : ਮੀਤ ਹੇਅਰ
-
ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ