Connect with us

ਪੰਜਾਬ ਨਿਊਜ਼

ਪੰਜਾਬ ‘ਚ ਹੜ੍ਹਾਂ ਦੇ ਹਾਲਾਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

Published

on

Special appeal of Jathedar Sri Akal Takht Sahib to Sikh organizations on the situation of floods in Punjab

ਪੰਜਾਬ ‘ਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਤੇ ਖ਼ਾਸ ਕਰਕੇ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੀੜਤਾਂ ਦੀ ਮਦਦ ਕਰਨ ਦੀ ਲੋੜ ਹੈ ਤੇ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਲੋੜ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਮਾਨਵਤਾ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ। ਗੁਰੂ ਸਾਹਿਬਾਨ ਜੀ ਨੇ ਵੀ ਸਾਨੂੰ ਲੋੜਵੰਦਾਂ ਦੀ ਮਦਦ ਦਾ ਰਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਪਹਿਲਾਂ ਵੀ ਕੁਦਰਤੀ ਆਫ਼ਤਾਂ ਮੌਕੇ ਪੀੜਤਾਂ ਦੀ ਮਦਦ ਕੀਤੀ ਹੈ। ਜਥੇਦਾਰ ਨੇ ਸਿੱਖ ਸੰਸਥਾਵਾਂ ਤੇ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਲੰਗਰ ਸੇਵਾਵਾਂ, ਬਿਸਤਰੇ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ।

Facebook Comments

Trending