Connect with us

ਪੰਜਾਬ ਨਿਊਜ਼

ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ 1 ਨਵੰਬਰ ਤੋਂ ਸ਼ੁਰੂ

Published

on

Special campaign to create new votes starts from November 1

ਐੱਸਏਐੱਸ ਨਗਰ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਸਰਸਰੀ ਸੁਧਾਈ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਪਹਿਲੀ ਨਵੰਬਰ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਵੀਆਂ ਵੋਟਾਂ ਬਣਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ 1 ਨਵੰਬਰ 2021 ਤੋਂ 30 ਨਵੰਬਰ 2021 ਤਕ ਵਿਸ਼ੇਸ਼ ਮੁਹਿੰਮ ਚਲਾ ਕੇ ਫ਼ਾਰਮ ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਜਨਵਰੀ 2022 ਨੂੰ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਹੋ ਰਹੀ ਹੈ, ਉਹ ਨਵੀਆਂ ਵੋਟਾਂ ਬਣਵਾਉਣ ਲਈ ਫ਼ਾਰਮ ਭਰ ਸਕਦੇ ਹਨ। ਨਵੀਆਂ ਵੋਟਾਂ ਬਣਾਉਣ ਲਈ ਫ਼ਾਰਮ ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ ‘ਤੇ ਵੀ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫ਼ਾਰਮ ਭਰਦੇ ਸਮੇਂ ਆਪਣੀ ਰੰਗਦਾਰ ਫੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਵੀ ਲਗਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਸਤੀ ਫ਼ਾਰਮ ਭਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਪੋਿਲੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ 6 ਤੇ 7 ਨਵੰਬਰ ਅਤੇ 20 ਤੇ 21 ਨਵੰਬਰ 2021 ਨੂੰ ਸਾਰੇ ਬੂਥ ਲੈਵਲ ਅਫ਼ਸਰ ਆਪਣੇ ਬੂਥਾਂ ‘ਤੇ ਹਾਜ਼ਰ ਹੋ ਕੇ ਫ਼ਾਰਮ ਭਰਨਗੇ। ਇਸ ਲਈ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਯੋਗ ਵੋਟਰ ਆਪਣੀ ਵੋਟ ਬਣਵਾਉਣ। ਇਸ ਲਈ ਉਹ ਇਸ ਦਿਨ ਆਪਣੇ ਨਾਲ ਸਬੰਧਤ ਬੂਥ ‘ਤੇ ਜਾ ਕੇ ਫ਼ਾਰਮ ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਨੌਜਵਾਨਾਂ ਦੀਆਂ ਵੋਟਾਂ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

Facebook Comments

Advertisement

Trending