Connect with us

ਪੰਜਾਬੀ

 ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਲਈ 24 ਅਪ੍ਰੈਲ ਤੋ ਪਹਿਲੀ ਮਈ ਤੱਕ ਵਿਸ਼ੇਸ਼ ਮੁਹਿੰਮ

Published

on

Special campaign to facilitate Kisan Credit Card from 24th April to 1st May

ਲੁਧਿਆਣਾ : ਭਾਰਤ ਸਰਕਾਰ ਦੀ ਮੁਹਿੰਮ ‘ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’ ਤਹਿਤ ਸਾਰੇ ਕਿਸਾਨਾਂ ਨੂੰ ਚੱਲ ਰਹੀਆਂ ਸਕੀਮਾਂ ਖਾਸ ਕਰਕੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਦਾ ਲਾਭ ਦਿਵਾਉਣ ਲਈ ਵਿਸ਼ੇਸ਼ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੌਕੇ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਪੰਚਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੈਂਕਾਂ ਵੱਲੋਂ 24 ਅਪ੍ਰੈਲ 2022 ਤੋਂ 01 ਮਈ 2022 ਤੱਕ ਜ਼ਿਲ੍ਹਾ ਪ੍ਰਸ਼ਾਸਨ, ਸਬੰਧਤ ਵਿਭਾਗਾਂ, ਨਾਬਾਰਡ ਅਤੇ ਸਥਾਨਕ ਸਵੈ-ਸਰਕਾਰੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋਂ ਬੈਂਕ ਸਖੀ, ਏਜੰਟਾ ਅਤੇ ਬੈਂਕ ਦੇ ਨੈਟਵਰਕ ਰਾਹੀਂ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾ ਅੱਗੇ ਕਿਹਾ ਕਿ ਕਿਸਾਨ ਕ੍ਰੈਡਿਟ ਕਾਰਡ ਸਕੀਮ ਅਧੀਨ ਸਕੀਮ ਤੋਂ ਵਾਂਝੇ ਕਿਸਾਨਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ 24 ਅਪ੍ਰੈਲ 2022 ਨੂੰ ਇੱਕ ਵਿਸ਼ੇਸ਼ ਗ੍ਰਾਮ ਸਭਾ ਕਰਵਾਈ ਜਾਵੇਗੀ। ਜਿਨ੍ਹਾਂ ਕਿਸਾਨਾਂ ਕੋਲ ਕੇ.ਸੀ.ਸੀ. ਨਹੀਂ ਹੈ, ਉਨ੍ਹਾਂ ਨੂੰ ਸਰਪੰਚ/ਪ੍ਰਧਾਨ ਦੁਆਰਾ ਫਾਰਮ ਭਰਨ ਲਈ ਲਾਮਬੰਦ ਕੀਤਾ ਜਾਵੇਗਾ।

ਮੀਟਿੰਗ ਵਿੱਚ ਲੀਡ ਬੈਂਕ ਮੈਨੇਜਰ ਸ੍ਰੀ ਸੰਜੇ ਗੁਪਤਾ ਨੇ ਜ਼ਿਲ੍ਹੇ ਵਿੱਚ ਯੋਗ ਕਿਸਾਨਾਂ ਨੂੰ ਕੇ.ਸੀ.ਸੀ. ਮੁਹੱਈਆ ਕਰਵਾਉਣ ਦੀ ਲੋੜ ‘ਤੇ ਚਾਨਣਾ ਪਾਇਆ। ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਜ਼ਿਲ੍ਹਾ ਪੱਧਰ ‘ਤੇ ਸਰਕਾਰੀ ਅਧਿਕਾਰੀਆਂ ਅਤੇ ਸਥਾਨਕ ਪੱਧਰ ‘ਤੇ ਪੰਚਾਇਤੀ ਰਾਜ ਸੰਸਥਾਵਾਂ ਦੀ ਸ਼ਮੂਲੀਅਤ ਦੀ ਮਹੱਤਤਾ ਨੂੰ ਦੁਹਰਾਇਆ। ਉਨ੍ਹਾਂ ਸਾਰੇ ਭਾਗੀਦਾਰ ਬੈਂਕਾਂ ਨੂੰ ਇਸ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵੀ ਅਪੀਲ ਕੀਤੀ।

ਕਲੱਸਟਰ ਹੈੱਡ ਨਾਬਾਰਡ ਸ੍ਰੀ ਦਵਿੰਦਰ ਕੁਮਾਰ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਾਬਾਰਡ ਸਾਰੇ ਭਾਗੀਦਾਰਾਂ ਨਾਲ ਤਾਲਮੇਲ ਕਰ ਰਿਹਾ ਹੈ। ਇਸ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨਾਬਾਰਡ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਵਿੱਤੀ ਸਾਖਰਤਾ ਕੈਂਪ ਵੀ ਲਗਾਏ ਜਾ ਰਹੇ ਹਨ।

Facebook Comments

Trending