ਪੰਜਾਬੀ

ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਮਨਾਇਆ ਜਾ ਰਿਹਾ ਵਿਸ਼ੇਸ਼ ਸੁਵਿਧਾ ਪੰਦਰਵਾੜਾ

Published

on

ਲੁਧਿਆਣਾ :  ਕਰਮਚਾਰੀ ਰਾਜ ਬੀਮਾ ਨਿਗਮ ਵਲੋਂ 71ਵੇਂ ਸਥਾਪਨਾ ਦਿਵਸ ਸਬੰਧੀ ਸਥਾਨਕ ਈ.ਐਸ.ਆਈ.ਸੀ. ਮਾਡਲ ਹਸਪਤਾਲ ਵਿਖੇ ਵਿਸ਼ੇਸ਼ ਸੁਵਿਧਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਨਿਗਮ ਦੇ ਬੁਲਾਰੇ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 24 ਫਰਵਰੀ ਤੋਂ 10 ਮਾਰਚ, 2023 ਤੱਕ ਚੱਲਣ ਵਾਲੇ ਵਿਸ਼ੇਸ਼ ਸੁਵਿਧਾ ਪੰਦਰਵਾੜੇ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਸ਼ੇਸ਼ ਸਿਹਤ ਜਾਂਚ ਕੈਂਪ, ਸਿਹਤ ਸਬੰਧੀ ਗੱਲਬਾਤ, ਸਵੱਛਤਾ ਅਭਿਆਨ, ਬਕਾਇਆ ਬਿੱਲਾਂ ਦੀ ਨਿਕਾਸੀ ਅਤੇ ਰੋਜ਼ਾਨਾ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Facebook Comments

Trending

Copyright © 2020 Ludhiana Live Media - All Rights Reserved.