Connect with us

ਪੰਜਾਬੀ

ਵਿਧਾਇਕ ਭੋਲਾ ਵਲੋਂ ਲੁਧਿਆਣਾ ਸ਼ਹਿਰ ਦੇ ਸੰਵੇਦਨਸ਼ੀਲ ਮੁੱਦਿਆ ਬਾਰੇ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ

Published

on

Special Meeting of MLA Bhola with Deputy Commissioner on Sensitive Issues of Ludhiana City

ਲੁਧਿਆਣਾ : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾ ਦੱਸਿਆ ਕਿ ਬਿੱਜਲੀ ਦੇ ਮੀਟਰਾਂ ਅਤੇ ਰਜਿਸ਼ਟਰੀਆਂ ਲਈ ਐਨ.ਓ.ਸੀ. ਸਬੰਧੀ ਲੋਕ ਦਫ਼ਤਰਾਂ ਵਿੱਚ ਧੱਕੇ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

ਵਿਧਾਇਕ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਟਿੱਬਾ ਰੋਡ ‘ਤੇ ਲੱਗੇ ਕੂੜੇ ਦੇ ਢੇਰ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ ਜਿੱਥੇ ਬੀਤੇ ਦਿਨੀ ਇੱਕ ਪੂਰਾ ਪ੍ਰਵਾਸੀ ਪਰਿਵਾਰ ਅੱਗ ਦੀ ਭੇਂਟ ਚੜ੍ਹ ਗਿਆ। ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ।

Facebook Comments

Trending