ਪੰਜਾਬ ਨਿਊਜ਼
ਸ਼ਰਾਬੀਆਂ ਲਈ ਖਾਸ ਖਬਰ, ਗਲਤੀ ਨਾਲ ਵੀ ਨਾ ਕਰੋ ਇਹ ਕੰਮ!
Published
6 months agoon
By
Lovepreet
ਮੋਗਾ: ਸ਼ਰਾਬ ਪੀਣ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸੜਕਾਂ ’ਤੇ ਖੜ੍ਹੇ ਹੋ ਕੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਮੋਗਾ ਪੁਲਿਸ ਜਿੱਥੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ, ਉੱਥੇ ਹੀ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਸੜਕਾਂ ‘ਤੇ ਖੜ੍ਹ ਕੇ ਸ਼ਰਾਬ ਪੀਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ |
ਇਸ ਮੌਕੇ ਟ੍ਰੈਫਿਕ ਇੰਸਪੈਕਟਰ ਮੋਗਾ ਕੇ.ਸੀ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੋਕ ਬਾਜ਼ਾਰਾਂ ਅਤੇ ਸੜਕਾਂ ‘ਤੇ ਸ਼ਰੇਆਮ ਸ਼ਰਾਬ ਪੀਂਦੇ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਪੀਣਾ ਜਿੱਥੇ ਸਿਹਤ ਲਈ ਹਾਨੀਕਾਰਕ ਹੈ, ਉੱਥੇ ਹੀ ਇਸ ਤਰ੍ਹਾਂ ਸ਼ਰਾਬ ਪੀਣ ਨਾਲ ਬੱਚਿਆਂ ’ਤੇ ਵੀ ਮਾੜਾ ਅਸਰ ਪੈਂਦਾ ਹੈ।ਟਰੈਫਿਕ ਇੰਸਪੈਕਟਰ ਪਰਾਸ਼ਰ ਨੇ ਉਥੇ ਮੌਜੂਦ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਉਹ ਇਸ ਤਰ੍ਹਾਂ ਆਪਣੀਆਂ ਦੁਕਾਨਾਂ ਦੇ ਬਾਹਰ ਲੋਕਾਂ ਨੂੰ ਸ਼ਰਾਬ ਪਰੋਸਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਲਾਕੇ ਦੇ ਅਹਾਤੇ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਪੁਲਿਸ ਬਲ ਮੌਜੂਦ ਸੀ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼