Connect with us

ਪੰਜਾਬ ਨਿਊਜ਼

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਖਾਸ ਖਬਰ, ਪੜ੍ਹੋ

Published

on

ਬਾਬਾ ਬਕਾਲਾ ਸਾਹਿਬ : ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਰਾਜਾਂ ਵਿੱਚ 25-26 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਵਰਨਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕ ਸਭਾ ਚੋਣਾਂ ਸਬੰਧੀ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਵੱਲੋਂ ਹਰ ਵੋਟਰ ‘ਤੇ ਆਪਣੇ ਹੱਕ ਦੀ ਵਰਤੋਂ ਕਰਨ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਤੁਹਾਡਾ ਨਿੱਜੀ ਮਾਮਲਾ ਹੈ। ਸਾਡੇ ਲਈ ਸਾਰੇ ਧਰਮ ਅਤੇ ਸਿਆਸੀ ਪਾਰਟੀਆਂ ਬਰਾਬਰ ਹਨ।

Facebook Comments

Trending