ਲੁਧਿਆਣਾ : ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਕੁਝ ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਗਰੁੱਪ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ | 09.02.24 ਨੂੰ ਹੋਈ ਮੀਟਿੰਗ ਵਿੱਚ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ, ਦਿੱਲੀ ਦੀਆਂ ਹਦਾਇਤਾਂ ਅਨੁਸਾਰ 2024-23 ਦੌਰਾਨ ਹੇਠਲੇ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਗਰੁੱਪ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

