Connect with us

ਪੰਜਾਬੀ

ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

Published

on

Special seminar conducted on road safety awareness program

ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ “ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ” ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਸਬੀਰ ਸਿੰਘ ਨੇ “ਰੋਡ ਸੇਫਟੀ ਐਂਡ ਸਾਈਬਰ ਕਰਾਈਮ” ਵਿਸ਼ੇ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਸਮਾਜ ਵਿੱਚ ਬਹੁਤੇ ਹਾਦਸੇ ਟਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹੋ ਰਹੇ ਹਨ।ਯੂ.ਐਸ.ਏ. ਅਤੇ ਚੀਨ ਤੋਂ ਬਾਅਦ, ਹਾਦਸਿਆਂ ਦੇ ਮਾਮਲੇ ਵਿੱਚ ਭਾਰਤ ਤੀਜੇ ਨੰਬਰ ਤੇ ਹੈ ਪਰ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਪਹਿਲੇ ਨੰਬਰ ਤੇ ਹੈ।

ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਸਾਈਬਰ ਕ੍ਰਾਈਮ ਦੇ ਵੱਧ ਰਹੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਦੇ ਕੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਦਾ ਸ਼ਿਕਾਰ ਕੌਣ ਹੈ ਅਤੇ ਇਸ ਨੂੰ ਕਿਵੇਂ ਰੋਕਿਆ ਜਾਵੇ ਇਸ ਬਾਰੇ ਸਿੱਖਿਅਤ ਲੋਕਾਂ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਹਾਸਲ ਕਰਨੀ ਜ਼ਰੂਰੀ ਹੈ। । ਪੰਕਜ ਕੁਮਾਰ ਨੇ ਸੜਕ ਸੁਰੱਖਿਆ ਦੇ ਸਾਰੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ 17 ਟਰੈਫਿਕ ਪਾਰਕ ਹਨ ਜਿੱਥੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣਾ ਸਿਖਾਇਆ ਜਾਂਦਾ ਹੈ।

Facebook Comments

Trending