Connect with us

ਪੰਜਾਬੀ

ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇ਼ਸ਼ ਸੈਮੀਨਾਰ ਆਯੋਜਿਤ

Published

on

Special seminar organized under Pan India Awareness Campaign

ਲੁਧਿਆਣਾ :   ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਸਥਾਪਤ ਕੀਤੇ ਹੋਏ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਬੱਚਤ ਭਵਨ, ਲੁਧਿਆਣਾ ਵਿੱਚ ਇੱਕ ਵਿਸ਼ੇ਼ਸ਼ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ ।

ਇਸ ਸੈਮੀਨਾਰ ਦਾ ਮੁੱਖ ਮੰਤਵ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਹੋਰਨਾਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਾ ਹੈ ਤਾਂ ਜੋ ਉਨ੍ਹਾਂ ਵੱਲੋਂ ਇਹ ਜਾਣਕਾਰੀ ਆਪਣੇ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ । ਇਸ ਸੈਮੀਨਾਰ ਦੌਰਾਨ ਹਾਜ਼ਰ ਅਧਿਆਪਕਾਂ ਨੂੰ ਔਰਤਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ।

ਇਸ ਮੌਕੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ, ਲੁਧਿਆਣਾ ਵੱਲੋਂ ਹਾਜ਼ਰ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ  ਦਾ ਫਾਇਦਾ ਲੈ ਸਕਣ ।

Facebook Comments

Trending