ਪੰਜਾਬੀ

ਕੈਬਨਿਟ ਮੰਤਰੀ ਨਿੱਝਰ ਵੱਲੋਂ ਨਿਗਮ ਨੂੰ 360 ਈ- ਰਿਕਸ਼ਾ ਤੇ 10 ਫਾਇਰ ਗੱਡੀਆਂ ਦੇਣ ਤੇ ਵਿਧਾਇਕਾ ਛੀਨਾ ਵੱਲੋਂ ਵਿਸ਼ੇਸ਼ ਧੰਨਵਾਦ

Published

on

ਲੁਧਿਆਣਾ : ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਵੱਲੋਂ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਚੋਂ ਕੂੜਾ ਕਰਕਟ ਚੁੱਕਣ ਲਈ 360 ਈ-ਰਿਕਸ਼ਾ ਅਤੇ ਫਾਇਰ ਬ੍ਰਿਗੇਡ ਦੀਆਂ 10 ਅਤਿਆਧੁਨਿਕ ਗੱਡੀਆਂ ਨੂੰ ਹਰੀ ਝੰਡੀ ਦਿੱਤੇ ਜਾਣ ਤੇ ਸ੍ਰੀ ਨਿੱਝਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਫਾਈ ਮੁਲਾਜ਼ਮਾਂ ਨੂੰ ਇਹ ਈ-ਰਿਕਸ਼ਾ ਮਿਲ ਜਾਣ ਕਾਰਨ ਕੂੜਾ ਕਰਕਟ ਸਹੀ ਸਮੇਂ ਤੇ ਡੰਪ ਤੱਕ ਪੁੱਜਦਾ ਹੋ ਜਾਇਆ ਕਰੇਗਾ ।

ਬੀਬੀ ਛੀਨਾ ਨੇ ਦੱਸਿਆ ਕਿ ਸ੍ਰੀ ਨਿੱਝਰ ਰੋਸ ਧਰਨੇ ਤੇ ਭੁੱਖ ਹੜਤਾਲ ਤੇ ਬੈਠੇ ਮੁਲਾਜ਼ਮਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਧਰਨਾ ਤੇ ਭੁੱਖ ਹੜਤਾਲ ਖਤਮ ਕਰਨ ਲਈ ਕਿਹਾ । ਸ੍ਰੀ ਨਿੱਝਰ ਨੇ ਮੁਲਾਜ਼ਮਾਂ ਨੂੰ ਪੂਰਨ ਭਰੋਸਾ ਦਿੱਤਾ ਕਿ ਅੱਜ ਤੋਂ  ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਹੁਤ ਜਲਦ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਹੋਣ ਦੇ ਨਿਯੁਕਤੀ ਪੱਤਰ ਉਨ੍ਹਾਂ ਨੂੰ ਸੌਂਪ ਦਿੱਤੇ ਜਾਣਗੇ ।

ਬੀਬੀ ਛੀਨਾ ਨੇ ਕਿਹਾ ਕਿ ਸਫਾਈ ਮੁਲਾਜ਼ਮ ਆਪਣੀ ਡਿਊਟੀ ਪੂਰੀ ਇਮਾਨਦਾਰੀ , ਲਗਨ ਅਤੇ ਮਿਹਨਤ ਨਾਲ ਨਿਭਾਉਣ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਠੀਕ ਰਹੇ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।

Facebook Comments

Trending

Copyright © 2020 Ludhiana Live Media - All Rights Reserved.