ਕਰੋਨਾਵਾਇਰਸ

ਜਿਲ੍ਹਾ ਕਚਹਿਰੀ ਕੰਪਲੈਕਸ ‘ਚ  ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ

Published

on

ਲੁਧਿਆਣਾ :   ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ ਕਚਹਿਰੀਆ, ਕੰਪਲੈਕਸ, ਲੁਧਿਆਣਾ ਵਿੱਚ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕਰਵਾਇਆ ਗਿਆ।

ਇਸ ਕੈਂਪ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਖੁਰਾਕ ਦਿੱਤੀ ਗਈ।  ਇਸ ਕੈਂਪ ਵਿੱਚ ਸਿਵਲ ਸਰਜਨ, ਲੁਧਿਆਣਾ ਵੱਲੋਂ ਭੇਜੀ ਗਈ ਟੀਮ ਵੱਲੋਂ  ਸਟਾਫ ਮੈਂਬਰਾਂ ਦਾ ਟੀਕਾਕਰਣ ਕੀਤਾ ਗਿਆ।

ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਟੀਕਾਕਰਨ ਪੂਰਨ ਤੌਰ ‘ਤੇ ਸੁਰੱਖਿਅਤ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਬਹੁਤ ਉਪਯੋਗੀ ਹੈ ।  ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਭਨਾਂ ਨੂੰ ਛੇਤੀ ਤੋਂ ਛੇਤੀ ਆਪੋ-ਆਪਣੀ  ਵੈਕਸੀਨੇਸ਼ਨ  ਕਰਵਾ ਲੈਣੀ ਚਾਹੀਦੀ ਹੈ।

Facebook Comments

Trending

Copyright © 2020 Ludhiana Live Media - All Rights Reserved.