Connect with us

ਪੰਜਾਬੀ

ਵਿਧਾਇਕ ਭੋਲਾ ਵੱਲੋਂ ਵਾਰਡ ਨੰਬਰ 5 ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ

Published

on

Special visit of Government Schools of Ward No. 5 by MLA Bhola

ਲੁਧਿਆਣਾ : ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 5 ਵਿੱਚ ਪੈਂਦੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ ਅਤੇ ਸਕੂਲਾਂ ੋਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਦੱਸਿਆ ਕਿ ਇਸ ਸਕੂਲ ਵਿੱਚ ਬੱਚਿਆਂ ਦਾ ਤਦਾਦ ਜ਼ਿਆਦਾ ਹੈ ਅਤੇ ਸਕੂਲ ਕਾਫੀ ਛੋਟਾ ਹੈ ਜਿਸ ਲਈ ਕੈਲਾਸ਼ ਨਗਰ ਵਿੱਚ ਹੀ ਨਵੀਂ ਇਮਾਰਤ ਉਸਾਰੀ ਅਧੀਨ ਹੈ ਜਿਸਦੇ ਜਲਦ ਮੁੰਕਮਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਜ਼ਿਆਦਾ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸਕੂਲ ਨੂੰ ਨਵੀਂ ਬਣ ਰਹੀ ਇਮਾਰਤ ਵਿੱਚ ਸਿਫ਼ਟ ਕੀਤਾ ਜਾਵੇਗਾ।

ਵਿਧਾਇਕ ਭੋਲਾ ਨੇ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ ‘ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

Facebook Comments

Trending