ਦੁਰਘਟਨਾਵਾਂ

ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ

Published

on

ਲੁਧਿਆਣਾ ਦੇ ਜਗਰਾਓਂ ਵਿੱਚ ਦੇਰ ਰਾਤ ਰਾਜਾ ਢਾਬੇ ਦੇ ਸਾਹਮਣੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌ/ਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ।

ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌ/ਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

Facebook Comments

Trending

Copyright © 2020 Ludhiana Live Media - All Rights Reserved.