Connect with us

ਖੇਡਾਂ

ਖੇਡ ਅਧਿਕਾਰੀ ਤੇ ਕੋਚ ਖੇਡ ਮੈਦਾਨਾਂ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ : ਪਰਗਟ ਸਿੰਘ

Published

on

Sports Officer and Coach to create conducive environment for sports in sports grounds: Pargat Singh

ਚੰਡੀਗੜ੍ਹ : ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਖਿਡਾਰੀਆਂ ਲਈ ਜਾਰੀ ਖੇਡਾਂ ਦਾ ਸਮਾਨ ਤੇ ਕਿੱਟਾਂ ਦੀ ਵੰਡ ਤੁਰੰਤ ਕੀਤੀ ਜਾਵੇ। ਜੇਕਰ ਕਿਸੇ ਵੀ ਖੇਡ ਦਫਤਰ ਦੇ ਸਟੋਰ ਵਿੱਚ ਸਮਾਨ ਅਣ-ਵੰਡਿਆ ਪਾਇਆ ਗਿਆ, ਉਸ ਜ਼ਿਲੇ ਦੇ ਖੇਡ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਦਫਤਰੀ ਕਮਰਿਆਂ ਵਿੱਚੋਂ ਨਿਕਲ ਕੇ ਖੇਡ ਮੈਦਾਨਾਂ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ ਲਈ ਕਿਹਾ ਕਿਉਂਕਿ ਅਸਲ ਡਿਊਟੀ ਉਨ੍ਹਾਂ ਦੀ ਗਰਾਊਂਡ ਵਿੱਚ ਹੈ।

ਸ. ਪਰਗਟ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਨੂੰ ਵੀ ਆਖਿਆ ਹੈ ਕਿ ਪਿੰਡਾਂ ਵਿੱਚ ਠੱਪ ਹੋਏ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇਸੇ ਤਰ੍ਹਾਂ ਖੇਡ ਵਿਭਾਗ ਦੇ ਕੋਚਾਂ, ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਆਪਸੀ ਤਾਲਮੇਲ ਬਣਾ ਕੇ ਮਿਲ ਕੇ ਕੰਮ ਲਈ ਪ੍ਰੇਰਿਆ ਹੈ।

ਖੇਡ ਮੰਤਰੀ ਨੇ ਸਾਰੇ ਜ਼ਿਲਾ ਖੇਡ ਅਫਸਰਾਂ ਤੋਂ ਵਿੰਗਾਂ, ਖੇਡ ਸੈਂਟਰਾਂ, ਕੋਚਾਂ ਦੀ ਤਾਇਨਾਤੀ ਅਤੇ ਖਿਡਾਰੀਆਂ ਦੀ ਗਿਣਤੀ ਦੇ ਵੇਰਵੇ ਵੀ ਵਾਰੋ-ਵਾਰੀ ਲੈਂਦਿਆ ਆਦੇਸ਼ ਦਿੱਤੇ ਕਿ ਜਿਸ ਜਗ੍ਹਾਂ ਕੋਚ ਲੋੜੀਂਦਾ ਹੋਵੇ, ਉਥੇ ਉਸ ਦੀ ਤਾਇਨਾਤੀ ਕੀਤੀ ਜਾਵੇ ਅਤੇ ਕੋਈ ਵੀ ਸੈਂਟਰ ਬੰਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਵੀ ਕਿਸੇ ਵੀ ਸੈਂਟਰ ਦੀ ਚੈਕਿੰਗ ਕਰ ਸਕਦੇ ਹਨ ਤੇ ਸੈਂਟਰ ਬੰਦ ਪਾਏ ਜਾਣ ਦੀ ਸੂਰਤ ਵਿੱਚ ਸਬੰਧਤ ਖੇਡ ਅਧਿਕਾਰੀ ਖਿਲਾਫ ਕਾਰਵਾਈ ਹੋਵੇਗੀ।

Facebook Comments

Trending