ਖੇਤੀਬਾੜੀ

 ਪਿੰਡਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਫੈਲਾਈ ਜਾਗਰੂਕਤਾ

Published

on

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਸਿੱਧਵਾਂ ਬੇਟ ਬਲਾਕ ਦੇ ਪਿੰਡ ਵਲੀਪੁਰ ਕਲਾਂ ਅਤੇ ਗੋਹੌਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਬੀ.ਐਸ.ਸੀ. ਖੇਤੀਬਾੜੀ ਆਨਰਜ ਦੇ ਅੰਤਮ ਸਾਲ ਦੇ ਵਿਦਿਆਰਥੀ ਸ਼ਾਮਿਲ ਹੋਏ ਜੋ ਕਿ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ। ਇਹ ਕੈਂਪ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਵਿਖੇ ਲਗਾਇਆ ਗਿਆ।
ਵਿਦਿਆਰਥੀ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਉਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਦੇ ਨਾਲ-ਨਾਲ ਦਸ ਰਹੇ ਹਨ ਕਿ ਕਿਵੇਂ ਅਸੀਂ ਵੱਖ-ਵੱਖ ਤਕਨੀਕਾਂ ਨਾਲ ਪਰਾਲੀ ਦਾ ਪ੍ਰਬੰਧਨ ਕਿਵੇਂ ਕਰ ਸਕਦੇ ਹਾਂ। ਵਿਦਿਆਰਥੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਮਿੱਟੀ, ਹਵਾ ਅਤੇ ਲਾਹੇਵੰਦ ਕੀੜਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਮੌਜੂਦਾ ਸਥਿਤੀ ਬਾਰੇ ਚਿੰਤਾ ਜਾਹਰ ਕੀਤੀ ਜਿਸ ਦੇ ਨਤੀਜੇ ਵਜੋਂ ਸਿਹਤ ਅਤੇ ਵਾਤਾਵਰਣ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਨਾਂ ਸਹਿਕਾਰੀ ਸਭਾ ਅਤੇ ਇਸ ਦੇ ਮੈਂਬਰਾਂ ਵੱਲੋਂ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਲਾਘਾ ਕੀਤੀ। ਇਨਾਂ ਕੈਂਪਾਂ ਵਿੱਚ ਡਾ. ਲੋਪਾਮੁਦਰਾ ਮੋਹਪਾਤਰਾ, ਡਾ. ਮਨਮੀਤ ਕੌਰ, ਡਾ. ਅੰਕਿਤ ਸ਼ਰਮਾ, ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸੇਰਅਜੀਤ ਸਿੰਘ ਵੀ ਹਾਜਰ ਸਨ।
ਡਾ. ਅੰਕਿਤ ਸਰਮਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ। ਉਨਾਂ ਕਿਸਾਨਾਂ ਨੂੰ ਵੱਖ-ਵੱਖ ਮਸੀਨਾਂ ਜਿਵੇਂ ਕਿ ਜੀਰੋ ਡਰਿੱਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਮਲਚਰ ਅਤੇ ਹੋਰ ਵੱਖ-ਵੱਖ ਮਸੀਨਾਂ ਬਾਰੇ ਜਾਣਕਾਰੀ ਦਿੱਤੀ। ਫਿਰ ਡਾ. ਲੋਪਾਮੁਦਰਾ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਚਰਚਾ ਕੀਤੀ। ਡਾ. ਮਨਮੀਤ ਕੌਰ ਨੇ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਬਾਰੇ ਜਾਣੂੰ ਕਰਵਾਇਆ ।

Facebook Comments

Trending

Copyright © 2020 Ludhiana Live Media - All Rights Reserved.