ਪੰਜਾਬੀ

ਪੰਜਾਬੀ ਸਾਹਿੱਤ ਦੀ ਮਹਿਕ ਹੋਰ ਭਾਰਤੀ ਭਾਸ਼ਾਵਾਂ ਵਿੱਚ ਫ਼ੈਲਾਉਣਾ ਸੁਆਗਤ ਯੋਗ ਕਦਮ- ਸਤਿਗੁਰੂ ਉਦੈ ਸਿੰਘ

Published

on

ਲੁਧਿਆਣਾ : ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਪੰਥ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦੀ ਵਿੱਚ ਅਨੁਵਾਦ ਕਾਵਿ ਪੁਸਤਕ ਆਧਾਰ ਭੂਮੀ ਨੂੰ ਲੋਕ ਸਮਰਪਣ ਕਰਦਿਆਂ ਕਿਹਾ ਹੈ ਕਿ ਪੰਜਾਬੀ ਸਾਹਿੱਤ ਦੀ ਮਹਿਕ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ ਪਸਾਰਨਾ ਸੁਆਗਤ ਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਦੀ ਮਰਯਾਦਾ, ਸਭਿਆਚਾਰ ਅਤੇ ਵਿਰਾਸਤੀ ਲੋਕ ਧਾਰਾ ਬਲਵਾਨ ਹੈ ਜਿਸਨੂੰ ਪੰਜਾਬ ਤੋਂ ਬਾਹਰਲੇ ਲੋਕ ਪਰਵਾਨ ਕਰਦੇ ਹਨ ਪਰ ਇਸ ਨੂੰ ਹੋਰ ਵਧੇਰੇ ਸ਼ਕਤੀ ਨਾਲ ਹੋਰ ਜ਼ਬਾਨਾਂ ਵਿੱਚ ਅਨੁਵਾਦ ਰਾਹੀਂ ਪਹੁੰਚਾਉਣ ਦੀ ਲੋੜ ਹੈ।

ਗੁਰਭਜਨ ਗਿੱਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਭੈਣੀ ਸਾਹਿਬ ਵਿਖੇ ਵਿਸ਼ਵ ਭਾਰਤੀ ਸਭਿਆਚਾਰ ਦੀ ਗੰਗਾ ਵਹਿੰਦੀ ਹੈ ਜਿਸ ਵਿੱਚ ਹਿੰਦੀ ਉਰਦੂ ਪੰਜਾਬੀ ਅਤੇ ਹੋਰ ਭਾਰਤੀ ਭਾਸ਼ਾਵਾਂ ਦੇ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਬਰਾਬਰ ਦਾ ਮਾਣ ਮਿਲਦਾ ਹੈ । ਇਥੇ ਹੀ ਵਿਸ਼ਵ ਪ੍ਰਸਿੱਧ ਸ਼ਾਸਤਰੀ ਗਾਇਕ, ਸੰਗੀਤ ਵਾਦਕ ਤੇ ਮੁਹਾਰਤ ਪ੍ਰਾਪਤ ਨਰਤਕਾਂ ਨੂੰ ਆਪਣੀ ਕਲਾ ਕੌਸ਼ਲਤਾ ਦਾ ਪ੍ਰਗਟਾਵਾ ਕਰਦਿਆਂ ਵੇਖਿਆ ਹੈ। ਮੇਰੀ ਰੀਝ ਸੀ ਕਿ ਮੈਂ ਵੀ ਇਸ ਪਵਿੱਤਰ ਭੂਮੀ ਵਿੱਚ ਆਪਣੇ ਸ਼ਬਦਾਂ ਦੀ ਅੰਜੁਲੀ ਭੇਂਟ ਕਰ ਸਕਾਂ।

Facebook Comments

Trending

Copyright © 2020 Ludhiana Live Media - All Rights Reserved.