ਪੰਜਾਬ ਨਿਊਜ਼
ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ
Published
1 month agoon
By
Lovepreet
ਚੰਡੀਗੜ੍ਹ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ |
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਣਾਏ ਜਾ ਰਹੇ 1000 ਆਂਗਣਵਾੜੀ ਕੇਂਦਰਾਂ ਲਈ 100 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਦੀ ਉਸਾਰੀ ’ਤੇ 10 ਲੱਖ ਰੁਪਏ ਦੀ ਲਾਗਤ ਆਵੇਗੀ।ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਸੈਂਟਰਾਂ ਦੇ ਫਰਨੀਚਰ ਲਈ ਵੀ ਅਲਾਟ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 111 ਆਂਗਣਵਾੜੀ ਕੇਂਦਰਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸਮੇਂ ਸਿਰ ਉਸਾਰੀ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ ਲਗਾਤਾਰ ਇਨ੍ਹਾਂ ਪ੍ਰਾਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ। ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਾਲ ਸੰਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼