ਪੰਜਾਬੀ

ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 26 ਨੂੰ

Published

on

ਲੁਧਿਆਣਾ : ਨਾਮਧਾਰੀ ਸੰਪਰਦਾ ਦੇ ਬਾਨੀ ਅਤੇ ਆਧੁਨਿਕ ਆਜ਼ਾਦੀ ਦੀ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ 26 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ।ਇਸ ਮੌਕੇ ਵਿਧਾਨ ਸਭਾ ਸਪੀਕਰ ਤੋਂ ਇਲਾਵਾ ਸੂਬਾ ਸਰਕਾਰ ਦੇ ਵੱਖ-ਵੱਖ ਨੁਮਾਇੰਦੇ, ਵਿਧਾਇਕ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਆਜ਼ਾਦੀ ਘੁਲਾਟੀਆਂ ਅਤੇ ਹਜ਼ਾਰਾਂ ਪੈਰੋਕਾਰਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

ਸ੍ਰੀਮਤੀ ਮਲਿਕ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਗਠਿਤ ਕਰਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਸ਼ਚਿਤ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।

Facebook Comments

Trending

Copyright © 2020 Ludhiana Live Media - All Rights Reserved.