Connect with us

ਪੰਜਾਬੀ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ‘ਚ ਅੱਜ

Published

on

State level function on the birth anniversary of Maharaja Jassa Singh Ramgarhia in Ludhiana today

ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਅੱਜ 5 ਮਈ ਨੂੰ ਸਥਾਨਕ ਡਾ. ਮਨਮੋਹਨ ਸਿੰਘ ਆਡੀਟੋਰੀਅਮ, ਪੀਏਯੂ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਮਗੜ੍ਹੀਆ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ/ਸ਼ਹੀਦੀ ਦਿਹਾੜੇ ਰਾਜ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਨੌਜਵਾਨ ਪੀੜ੍ਹੀਆਂ ਸਾਡੇ ਮਹਾਨ ਯੋਧਿਆਂ ਦੇ ਜੀਵਨ ਅਤੇ ਕੁਰਬਾਨੀ ਭਰੇ ਇਤਿਹਾਸ ਤੋਂ ਸੇਧ ਲੈ ਸਕਣ।

Facebook Comments

Trending