ਅਪਰਾਧ

ਐਸਟੀਐਫ ਦੀ ਟੀਮ ਨੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ ਕੀਤਾ

Published

on

ਲੁਧਿਆਣਾ :  ਐਸਟੀਐਫ ਦੀ ਟੀਮ ਨੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਉਰਫ ਰਾਜਵੀਰ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ‘ਚ 7 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਪ੍ਰਦੀਪ ਸਿੰਘ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।

ਮੁਖਬਰੀ ਤੋਂ ਬਾਅਦ ਐੱਸਟੀਐੱਫ ਦੀ ਟੀਮ ਨੇ ਗੁਰੂ ਅਰਜਨ ਦੇਵ ਨਗਰ ਇਲਾਕੇ ‘ਚ ਨਾਕਾਬੰਦੀ ਕਰ ਕੇ ਸਕੂਟਰ ਸਵਾਰ ਮੁਲਜ਼ਮ ਪ੍ਰਦੀਪ ਸਿੰਘ ਨੂੰ ਗਿ੍ਫਤਾਰ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਦੇ ਸਕੂਟਰ ‘ਚੋਂ 1 ਕਿੱਲੋ 400 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡਾ ਅਤੇ 41 ਹਜ਼ਾਰ ਦੀ ਡਰਗ ਮਨੀ ਬਰਾਮਦ ਕੀਤੀ ਗਈ।

Facebook Comments

Trending

Copyright © 2020 Ludhiana Live Media - All Rights Reserved.