Connect with us

ਅਪਰਾਧ

ਐਸਟੀਐਫ ਦੀ ਟੀਮ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ

Published

on

STF team arrests smuggler with heroin worth crores of rupees

ਲੁਧਿਆਣਾ : ਐਸਟੀਐਫ ਦੀ ਟੀਮ ਨੇ ਸਪਲਾਈ ਦੇਣ ਜਾ ਰਹੇ ਤਸਕਰ ਦੇ ਕਬਜ਼ੇ ਚੋਂ 850 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੱਲਾ ਆਲਮਗੀਰ ਇਨਕਲੇਵ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ ਜੱਸੀ(24) ਵਜੋਂ ਹੋਈ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੇ ਸਾਥੀ ਪਿੰਡ ਖੱਟੜਾ ਚੁਹਾਰਮ ਦੇ ਰਹਿਣ ਵਾਲੇ ਹਰਜੋਤ ਸਿੰਘ ਉਰਫ ਜੋਤ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਐੱਸ ਟੀ ਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਹਰਜੋਤ ਸਿੰਘ ਰਲ ਕੇ ਹੈਰੋਇਨ ਦੀ ਤਸਕਰੀ ਕਰਦੇ ਹਨ । ਪੁਲਿਸ ਨੂੰ ਇਹ ਵੀ ਇਤਲਾਹ ਮਿਲੀ ਕਿ ਹਰਜੋਤ ਨੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਹੈਰੋਇਨ ਦੇ ਕੇ ਵੇਚਣ ਲਈ ਭੇਜਿਆ ਹੈ। ਜਾਣਕਾਰੀ ਤੋਂ ਬਾਅਦ ਦੇ ਐਸਟੀਐਫ ਦੀ ਟੀਮ ਨੇ ਅਰੋਡ਼ਾ ਪੈਲੇਸ ਚੌਕ ਦੇ ਕੋਲ ਪੈਂਦੀ ਦਾਣਾ ਮੰਡੀ ਵਿੱਚ ਨਾਕਾਬੰਦੀ ਕਰ ਕੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ।

ਐਸਟੀਐਫ਼ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਅਜੈ ਕੁਮਾਰ ਦੀ ਮੌਜੂਦਗੀ ਵਿੱਚ ਜਦ ਮੁਲਜ਼ਮ ਜਸਪ੍ਰੀਤ ਸਿੰਘ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ 850 ਗ੍ਰਾਮ ਹੈਰੋਇਨ ,ਇਕ ਇਲੈਕਟ੍ਰਾਨਿਕ ਕੰਡਾ ਅਤੇ 60 ਖਾਲੀ ਮੋਮੀ ਲਿਫਾਫੇ ਬਰਾਮਦ ਕੀਤੇ ਗਏ ।

Facebook Comments

Trending