ਅਪਰਾਧ

ਲੁਧਿਆਣਾ ‘ਚ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਜ਼ਖੀਰਾ ਬਰਾਮਦ

Published

on

ਲੁਧਿਆਣਾ :   ਪੁਲਿਸ ਨੇ ਦੇਰ ਸ਼ਾਮ ਇਕ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਜ਼ਖੀਰਾ ਬਰਾਮਦ ਕੀਤਾ ਹੈ। ਬਰਾਮਦ ਕੀਤੀ ਗਈ ਡੋਰ ਲੱਖਾਂ ਰੁਪਏ ਮੁੱਲ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਡੀ.ਸੀ.ਪੀ. ਵਰਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਨਰੇਸ਼ ਕੁਮਾਰ ਪੁੱਤਰ ਜਨਕ ਰਾਜ ਵਾਸੀ ਸ਼ਿਵਪੁਰਾ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 640 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਰੇਸ਼ ਕੁਮਾਰ ਦੀ ਬਿੱਲਾ ਜਨਰਲ ਸਟੋਰ ਨਾਮ ਦੀ ਗਿੱਲ ਰੋਡ ਕਲਸੀਆਂ ਵਾਲੀ ਗਲੀ ਵਿਚ ਦੁਕਾਨ ਹੈ ਤੇ ਇਸ ਕਾਰੋਬਾਰ ਦੀ ਆੜ ਵਿਚ ਉਹ ਇਹ ਗੈਰ-ਕਾਨੂੰਨੀ ਧੰਦਾ ਕਰ ਰਿਹਾ ਸੀ।

ਸੂਚਨਾ ਮਿਲਣ ‘ਤੇ ਪੁਲਿਸ ਨੇ ਜਦੋਂ ਦੁਕਾਨ ਦੇ ਉੱਪਰ ਬਣੇ ਰਿਹਾਇਸ਼ੀ ਕਮਰਿਆਂ ਵਿਚ ਛਾਪੇਮਾਰੀ ਕੀਤੀ ਤਾਂ ਉਥੋਂ ਇਹ ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ। ਪੁਲਿਸ ਨੇ ਉਸ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.