Connect with us

ਖੇਤੀਬਾੜੀ

ਰੇਲ ਰੋਕੋ ਅੰਦੋਲਨ: ਮੁੱਲਾਂਪੁਰ ’ਚ ਕਿਸਾਨ ਜੱਥੇਬੰਦੀਆਂ ਨੇ ਰੇਲਵੇ ਲਾਈਨਾਂ ’ਤੇ ਦਿੱਤਾ ਧਰਨਾ

Published

on

Stop Rail Movement: In Mullanpur, farmers' organizations staged a dharna on the railway lines

ਮੁੱਲਾਂਪੁਰ ਦਾਖਾ : ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵੱਲੋਂ ਅੱਜ ਰੇਲ ਰੋਕੋ ਅੰਦੋਲਨ ਦੌਰਾਨ ਸਵੇਰੇ 10 ਵਜੇ ਤੋਂ ਕਿਸਾਨ ਜੱਥੇਬੰਦੀਆਂ ਨੇ ਮੁੱਲਾਂਪੁਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਧਰਨਾ ਦਿੱਤਾ।

ਧਰਨੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੋਦੀ ਸਰਕਾਰ ਅਹੁਦੇ ਤੋਂ ਬਰਖ਼ਾਸਤ ਕਰੇ। ਜਦੋਂ ਤੱਕ ਅਜੇ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਅਸ਼ੀਸ਼ ਮਿਸ਼ਰਾ ਜੋ ਘਟਨਾ ਦਾ ਮੁੱਖ ਦੋਸ਼ੀ ਹੈ ਅਤੇ ਪੁਲਸ ਗ੍ਰਿਫ਼ਤ ’ਚ ਹੈ, ਉਸਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਹਿਮਾਯੂਪੁਰ, ਸਤਨਾਮ ਸਿੰਘ ਬੜੈਚ, ਪ੍ਰਕਾਸ਼ ਸਿੰਘ ਹਿਸੋਵਾਲ, ਜਸਵੀਰ ਕੌਰ, ਮਾਸਟਰ ਗੁਰਚਰਨ ਸਿੰਘ ਰਕਬਾ, ਗੁਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।

Facebook Comments

Trending