Connect with us

ਪੰਜਾਬ ਨਿਊਜ਼

ਪੰਜਾਬ ਦੇ ਕਿਸਾਨਾਂ ਵਲੋਂ ਸਰਕਾਰ ਦੇ ਆਦੇਸ਼ਾਂ ਨੂੰ ਕੀਤਾ ਜਾ ਰਿਹਾ ਨਜਰੰਦਾਜ – ਸੈਟੇਲਾਈਟ ਤਸਵੀਰਾਂ ਨੇ ਉਡਾਏ ਹੋਸ਼

Published

on

ਪੰਜਾਬ ਦੇ ਕਿਸਾਨਾਂ ਵਲੋਂ ਸੂਬਾ ਸਰਕਾਰ ਦੇ ਆਦੇਸ਼ਾਂ ਦੀ ਅਵੇਹਲਨਾ ਕਰਦੇ ਹੋਏ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਜਿਸਦੀ ਤਸਦੀਕ ਸੈਟੇਲਾਈਟ ਤੋਂ ਮਿਲੀਆਂ ਤਸਵੀਰਾਂ ਤੋਂ ਹੋ ਰਹੀ ਹੈ| ਸੈਟੇਲਾਈਟ ਤਸਵੀਰਾਂ ਮੁਤਾਬਿਕ ਪੰਜਾਬ ਵਿੱਚ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਮਗਰੋਂ ਕਿਸਾਨ ਖੁੱਲ੍ਹ ਕੇ ਪਰਾਲੀ ਸਾੜਨ ਲੱਗੇ ਹਨ।

Straw Burning
ਸਰਕਾਰੀ ਰਿਪੋਰਟ ਮੁਤਾਬਕ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ ਪਰ ਪ੍ਰਸਾਸ਼ਨ ਨੂੰ ਉਮੀਦ ਹੈ ਕੀ ਇਸ ਵਾਰ ਕਿਸਨਾਂ ਵਲੋਂ ਪਰਾਲੀ ਨਹੀਂ ਸਾੜੀ ਜਾਵੇਗੀ|ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ ਸਾਲ ਦੋ ਦਿਨ ਪਹਿਲਾਂ ਤਕ ਸੂਬੇ ਵਿੱਚ ਝੋਨੇ ਦਾ ਨਾੜ ਸਾੜਨ ਦੀਆਂ ਚਾਰ ਸੌ ਤੋਂ ਵਧ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਸ ਸਾਲ ਇਹ ਅੰਕੜਾ ਸ਼ੂਟ ਵੱਟ ਕੇ ਛੇ ਸੌ ਤੋਂ ਉਪਰ ਜਾ ਪੁੱਜਾ ਹੈ। ਸੈਟੇਲਾਈਟ ਤੋਂ ਮਿਲੀ ਤਸਵੀਰਾਂ ਬਾਰੇ ਪੰਜਾਬ ਦੇ ਖੇਤੀਬਾੜੀ ਸਕੱਤਰ ਕੇਐਸ ਪੰਨੂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਬੰਧਤ ਘਟਨਾਵਾਂ ਦੀ ਅਸਲ ਤਸਵੀਰ ਪੇਸ਼ ਨਹੀਂ ਕਰਦੀਆਂ ਅਤੇ ਓਹਨਾਂ ਨੇ ਜ਼ੋਰ ਦੇ ਕੇ ਕਿਹਾ ਸੈਟੇਲਾਈਟ ਡੇਟਾ ਵਿੱਚ ਸ਼ਮਸ਼ਾਨਘਾਟ ਤੇ ਕੂੜੇ ਦੇ ਢੇਰਾਂ ਨੂੰ ਲੱਗੀਆਂ ਅੱਗਾਂ ਵੀ ਸ਼ਾਮਲ ਹਨ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਲਗਪਗ ਨਾਂਮਾਤਰ ਹਨ।

Facebook Comments

Trending