Connect with us

ਪੰਜਾਬੀ

ਬੁਲਟ ਮੋਟਰਸਾਈਕਲ ‘ਤੇ ਪਟਾਕੇ ਵਜਾਉਣ ਵਾਲੇ ਚਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਪੁਲਿਸ ਕਮਿਸ਼ਨਰ

Published

on

Strict action will be taken against the drivers who set off firecrackers on the built motorcycles - Commissioner of Police

ਲੁਧਿਆਣਾ : ਸ਼ਹਿਰ ਵਿਚ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਟ੍ਰੈਫਿਕ ਸਮੱਸਿਆ ਨਾਲ ਪੁਲਿਸ ਕਮਿਸ਼ਨਰ ਵਲੋਂ ਸਖ਼ਤੀ ਨਾਲ ਨਿਪਟਣ ਦਾ ਫ਼ੈਸਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ‘ਚ ਬੁਲਟ ਮੋਟਰਸਾਈਕਲ ਚਲਾਉਣ ਵਾਲੇ ਨੌਜਵਾਨ ਨੌਜਵਾਨ ਸਾਈਲੈਂਸਰ ਨੂੰ ਮੋਡੀਫਾਈ ਕਰਵਾ ਕੇ ਪਟਾਕੇ ਵਜਾਉਂਦੇ ਹਨ, ਅਜਿਹੇ ਮੋਟਰਸਾਈਕਲ ਚਾਲਕ ਨੌਜਵਾਨਾਂ ਖ਼ਿਲਾਫ਼ ਪੁਲਿਸ ਵਲੋਂ ਹੁਣ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਵਲੋਂ ਸਕੂਲ ਕਾਲਜਾਂ ਤੇ ਵੱਖ-ਵੱਖ ਚੌਕਾਂ ‘ਤੇ ਅਜਿਹੇ ਮੋਟਰਸਾਈਕਲ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਅਜਿਹੇ ਮੋਟਰਸਾਈਕਲ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੋਟਰਸਾਈਕਲ ਮਕੈਨਿਕਾਂ ਨੂੰ ਵੀ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਮਕੈਨਿਕ ਮੋਟਰਸਾਈਕਲਾਂ ਦੇ ਸਲੰਸਰਾਂ ਨੂੰ ਮੋਡੀਫਾਈ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਅਪਰਾਧਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Facebook Comments

Trending