Connect with us

ਪੰਜਾਬੀ

ਜਲ ਸਰੋਤਾਂ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਡਿਪਟੀ ਕਮਿਸ਼ਨਰ

Published

on

Strict action will be taken against those who pollute water sources - Deputy Commissioner

ਲੁਧਿਆਣਾ :  ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਲੁਧਿਆਣਾ ਵਿੱਚ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਾਰ ਲੋਕਾਂ ਵਲੋਂ, ਪਿੰਡਾਂ ਦੀਆਂ ਪੰਚਾਇਤਾਂ, ਮਿਉਂਸਪਲ ਕਮੇਟੀਆਂ ਅਤੇ ਸੰਸਥਾਵਾਂ ਵੱਲੋਂ ਦੂਸ਼ਿਤ ਪਾਣੀ ਜਾਂ ਕੂੜਾ ਜਲ ਸਰੋਤਾਂ ਵਿੱਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਜਲ ਪ੍ਰਦੂਸ਼ਣ ਐਕਟ ਦੀ ਉਲੰਘਣਾ ਹੈ ਸਗੋਂ ਨਹਿਰੀ ਅਤੇ ਡਰੇਨੇਜ ਐਕਟ ਦੀ ਵੀ ਉਲੰਘਣਾ ਹੈ।

ਸ੍ਰੀਮਤੀ ਮਲਿਕ ਨੇ ਸਮੂਹ ਨਗਰ ਨਿਗਮ, ਨਗਰ ਕੌਂਸਲਾਂ, ਪੰਚਾਇਤਾਂ ਅਤੇ ਡਰੇਨੇਜ ਵਿਭਾਗਾਂ ਨੂੰ ਚੌਕਸੀ ਰੱਖਣ ਅਤੇ ਪ੍ਰਭਾਵੀ ਕਦਮ ਚੁੱਕ ਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਹੀਲੇ ਜਲ ਸਰੋਤਾਂ ਨੂੰ ਦੂਸ਼ਿਤ ਨਾ ਕੀਤਾ ਜਾਵੇ। ਉਨ੍ਹਾਂ ਜਲਘਰਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਜ਼ਿਲ੍ਹੇ ਦੇ ਵਸਨੀਕਾਂ ਤੋਂ ਪੂਰਨ ਸਹਿਯੋਗ ਦੀ ਵੀ ਮੰਗ ਕੀਤੀ।

Facebook Comments

Trending