Connect with us

ਪੰਜਾਬੀ

ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ 

Published

on

Strict adherence to standard election code of conduct will be ensured in the district - District Election Officer

ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਸੁਨਿਸ਼ਚਿਤ ਕਰਨ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਪ੍ਰੋਟੋਕੋਲ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੁਆਰਾ ਲਗਾਈਆਂ ਪਾਬੰਦੀਆਂ ਅਤੇ ਸੀਮਾਵਾਂ ਨੂੰ ਸਪੱਸ਼ਟ ਤੌਰ ‘ਤੇ ਲਾਗੂ ਕਰਾਂਗੇੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।  ਉਨ੍ਹਾਂ ਸਪੱਸ਼ਟ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਕਈ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਖੁਲਾਸਾ ਕੀਤਾ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਹੀਕਲ ਮੈਨੇਜਮੈਂਟ ਟੀਮਾਂ, ਖਰਚਾ ਨਿਗਰਾਨ ਕਮੇਟੀ, ਆਦਰਸ਼ ਚੋਣ ਜ਼ਾਬਤਾ ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ-ਜੋਖਾ ਟੀਮਾਂ, ਫਲਾਈਂਗ ਸਕੁਐਡ ਟੀਮਾਂ, ਸਟੈਟਿਕ ਸਰਵੀਲੈਂਸ ਟੀਮਾਂ ਅਤੇ ਕੰਟਰੋਲ ਰੂਮ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਪਣੀ ਸ਼ਿਕਾਇਤ 1950 ਟੋਲ ਫ੍ਰੀ ਨੰਬਰ ਰਾਹੀਂ ਵੀ ਦਰਜ ਕਰਵਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੀਵਿਜਿਲ ਐਪ ਦੀ ਸ਼ੁਰੂਆਤ ਵੀ ਕੀਤੀ ਹੈ, ਜਿਸ ਅਨੁਸਾਰ ਚੋਣ ਜ਼ਾਬਤੇ ਸਬੰਧੀ ਹਰ ਸ਼ਿਕਾਇਤ 100 ਮਿੰਟ ਦੇ ਅੰਦਰ-ਅੰਦਰ ਨਿਪਟਾਈ ਜਾਵੇਗੀ।

Facebook Comments

Trending