ਲੁਧਿਆਣਾ : ਪੰਜਾਬ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਜ਼ਬਰਦਸਤ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ਵਿਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਫਿਲਹਾਲ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 6.6 ਮਾਪੀ ਗਈ ਸੀ।