ਲੁਧਿਆਣਾ : ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਿਆ ਸੈਕੰਡਰੀ ਡਾਇਰੈਕਟਰ ਵਲੋਂ ਸੀਨੀਅਰ ਸੈਕੰਡਰੀ ਸਕੂਲਾਂ ਨਾਲ ਲੱਗਦੇ ਪ੍ਰਾਇਮਰੀ ਸਕੂਲਾਂ ਦਾ ਵੇਰਵਾ ਮੰਗਿਆ ਜਾ ਰਿਹਾ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸਿੱਖਿਆ ਵਿਭਾਗ ਵਲੋਂ ਦੁਬਾਰਾ ਪ੍ਰਾਇਮਰੀ ਸਕੂਲਾਂ ਨੂੰ ਸੈਕੰਡਰੀ ਸਕੂਲਾਂ ਅਧੀਨ ਮਰਜ਼ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਇੰਦਰਜੀਤ ਸਿੰਘ ਸਿੱਧੂ ਅਤੇ ਕੁਲਜਿੰਦਰ ਸਿੰਘ ਬੱਦੋਵਾਲ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਚੱਲ ਰਹੇ ਸਕੂਲਾਂ ਅਤੇ ਸਿੱਖਿਆ ਢਾਂਚੇ ਦੀਆਂ ਕਮੀਆਂ ਨੂੰ ਦੂਰ ਕਰਨਾ ਚਾਹੀਦਾ ਹੈ | ਉਕਤ ਆਗੂਆਂ ਨੇ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਨੂੰ ਸਰਕਾਰੀ ਸਿੱਖਿਆ ਨੂੰ ਬਚਾਉਣ ਲਈ ਅਧਿਆਪਕਾਂ ਨੂੰ ਇੱਕ ਪਲੇਟ ਫਾਰਮ ‘ਤੇ ਇਕੱਠਾ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ |