Connect with us

ਲੁਧਿਆਣਾ ਨਿਊਜ਼

12ਵੀਂ ਦਾ ਵਿਦਿਆਰਥੀ ਸ਼ੱਕੀ ਹਾਲਾਤਾਂ ‘ਚ ਲਾਪਤਾ, ਸਕੂਲ ਜਾਣ ਤੋਂ ਬਾਅਦ ਨਹੀਂ ਪਰਤਿਆ ਵਾਪਸ ਘਰ

Published

on

ਲੁਧਿਆਣਾ : ਘਰ ਤੋਂ ਸਕੂਲ ਗਿਆ ਬਾਰ੍ਹਵੀਂ ਦਾ ਵਿਦਿਆਰਥੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ । ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ । ਇਸ ਮਾਮਲੇ ਵਿਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਪਿੰਡ ਪੰਜੇਟਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਬਲਰਾਜ ਸਿੰਘ (18) 22 ਨਵੰਬਰ ਨੂੰ ਸਵੇਰੇ ਸਵਾ ਅੱਠ ਵਜੇ ਦੇ ਕਰੀਬ ਘਰ ਤੋਂ ਸਕੂਲ ਗਿਆ । ਦੇਰ ਸ਼ਾਮ ਤੱਕ ਵੀ ਜਦ ਉਹ ਵਾਪਸ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਸਕੂਲ ਵਿੱਚ ਸੰਪਰਕ ਕੀਤਾ । ਸਕੂਲ ਅਧਿਆਪਕਾਂ ਕੋਲੋਂ ਮਾਪਿਆਂ ਨੂੰ ਪਤਾ ਲੱਗਾ ਕਿ ਬੱਚਾ ਛੁੱਟੀ ਤੋਂ ਬਾਅਦ ਘਰ ਚਲਾ ਗਿਆ ਸੀ । ਦੋ ਦਿਨ ਬੀਤ ਜਾਣ ਦੇ ਬਾਵਜੂਦ ਵੀ ਵਿਦਿਆਰਥੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ।ਮਾਪਿਆਂ ਨੂੰ ਖ਼ਦਸ਼ਾ ਹੈ ਕਿ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ।ਉਧਰ ਇਸ ਮਾਮਲੇ ਵਿਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਲੜਕੇ ਦੇ ਪਿਤਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ।

Facebook Comments

Advertisement

Trending