Connect with us

ਪੰਜਾਬੀ

ਨਨਕਾਣਾ ਸਾਹਿਬ ਪਬਲਿਕ ਸਕੂਲ ਵੱਲੋਂ ਵਿਦਿਆਰਥੀ ਚੇਤਨਾ ਮਾਰਚ ਦਾ ਆਯੋਜਨ

Published

on

Student awareness march organized by Nankana Sahib Public School

ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਵੱਲੋਂ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀ ਸਰਪ੍ਰਸਤੀ ਹੇਠ ਵਿਦਿਆਰਥੀ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਵਿਚ ਨਨਕਾਣਾ ਸਾਹਿਬ ਪਬਲਿਕ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਪੋਲੀਟੈਕਨਿਕ ਕਾਲਜ, ਆਈ ਟੀ ਆਈ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਰਪਣ ਭਾਵਨਾ ਨਾਲ ਹਿੱਸਾ ਲਿਆ।

ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਤੋਂ ਬਾਅਦ ਚੌਪਈ ਸਾਹਿਬ, ਅਨੰਦ ਸਾਹਿਬ ਅਤੇ ਅਰਦਾਸ ਕੀਤੀ ਗਈ ।ਇਸ ਮਹਾਨ ਕੁਰਬਾਨੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਤਖ਼ਤੀਆਂ ‘ਤੇ ਸਾਰੇ ਸ਼ਹੀਦਾਂ ਦੇ ਜੀਵਨ ਨਾਲ ਸਬੰਧਤ ਨਾਅਰੇ ਲਿਖੇ ਗਏ ਸਨ।

ਮਾਰਚ ਦਾ ਸਵਾਗਤ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀਆਂ ਨੇ ਗੁਰਦੁਆਰਾ ਗਿੱਲ ਪਿੰਡ ਵਿਖੇ ਕੀਤਾ। ਸ ਹਰਚਰਨ ਸਿੰਘ ਗੋਹਲਵੜੀਆ ਵਧੀਕ ਸਕੱਤਰ ਐਨਐਸਪੀਐਸ, ਸਰਦਾਰ ਇੰਦਰਪਾਲ ਸਿੰਘ ਡਾਇਰੈਕਟਰ ਐਨਐਸਐਡ ਟਰੱਸਟ, ਡਾ ਸਹਿਜਪਾਲ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਸ੍ਰੀਮਤੀ ਸਰਬਜੀਤ ਕੌਰ ਪ੍ਰਿੰਸੀਪਲ, ਸ੍ਰੀਮਤੀ ਹਰਮੀਤ ਕੌਰ ਵੜੈਚ ਪ੍ਰਿੰਸੀਪ ਨੇ ਵੀ ਚੇਤਨਾ ਮਾਰਚ ਦੇ ਨਾਲ-ਨਾਲ ਇਸ ਮਾਰਚ ਦਾ ਸਵਾਗਤ ਕੀਤਾ।

Facebook Comments

Trending