ਅਪਰਾਧ

ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਅਗਵਾ, ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : 12 ਵੀਂ ਜਮਾਤ ਦੀ ਪੜ੍ਹਾਈ ਕਰ ਰਹੀ 17 ਵਰ੍ਹਿਆਂ ਦੀ ਵਿਦਿਆਰਥਣ ਨੂੰ ਸਕੂਲ ਜਾਂਦੇ ਸਮੇਂ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ । ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਇਕ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।

ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ 1 ਅਪ੍ਰੈਲ ਨੂੰ ਹਰ ਰੋਜ਼ ਵਾਂਗ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਉਸ ਦੀ ਧੀ ਜੈਨ ਕਾਲੋਨੀ ਵਿਚ ਪੈਂਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਾਈ ਕਰਨ ਲਈ ਗਈ । ਸ਼ਾਮ ਤਕ ਵੀ ਜਦ ਲੜਕੀ ਘਰ ਵਾਪਸ ਨਾ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ।ਦੋ ਦਿਨਾਂ ਤਕ ਤਲਾਸ਼ ਕਰਨ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਜਾਣਕਾਰੀ ਨਾ ਮਿਲੀ ।ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ

Facebook Comments

Trending

Copyright © 2020 Ludhiana Live Media - All Rights Reserved.