ਪੰਜਾਬੀ

ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬੀ.ਐਸ.ਸੀ.ਐਗਰੀ (ਆਨਰਜ) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਵੱਲੋਂ ਸਹਾਇਕ ਪ੍ਰੋਫੈਸਰ ਡਾ. ਲੋਪਾਮੁਦਰਾ ਮੋਹਪਾਤਰਾ ਦੀ ਅਗਵਾਈ ਹੇਠ ਪਿੰਡ ਵਲੀਪੁਰ ਕਲਾਂ ਅਤੇ ਭੱਠਾ ਧੂਆ ਵਿਖੇ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਲਗਾਏ ਗਏ ਅਤੇ ਹੋਰ ਸਮਾਜਿਕ ਮੁੱਦਿਆਂ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ।

ਵਿਦਿਆਰਥੀਆਂ ਪਰੀਸਦੀਪ, ਮੋਹਿਤ ਅਤੇ ਗੁਰਮਨ ਨੇ ਮੌਜੂਦਾ ਦੌਰ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ  ਭਾਸ਼ਣ ਅਤੇ ਕਵਿਤਾ ਰਾਹੀਂ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ । ਇਸ ਮੌਕੇ ਬਲਾਕ ਮਾਸਟਰ ਬਲਬੀਰ ਸਿੰਘ ਨੇ ਵੀ ਸੰਬੋਧਨ ਰਾਹੀਂ ਨਸ਼ਿਆਂ ਦੀ ਸਮੱਸਿਆ ਅਤੇ ਉਸਦੇ ਹੱਲ ਬਾਰੇ ਵਿਚਾਰ ਪੇਸ਼ ਕੀਤੇ । ਪਿੰਡ ਭੱਠਾ ਧੂਆ ਵਿਖੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਬਾਲੜੀਆਂ ਦੀ ਸਿੱਖਿਆ, ਪ੍ਰਦੂਸ਼ਣ, ਪਾਣੀ ਦੀ ਸੰਭਾਲ ਸਮੇਤ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ।

Facebook Comments

Trending

Copyright © 2020 Ludhiana Live Media - All Rights Reserved.