ਪੰਜਾਬੀ

ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਵਿਰੁੱਧ ਵਿਦਿਆਰਥੀਆਂ ਦਾ ਧਰਨਾ ਜਾਰੀ

Published

on

ਲੁਧਿਆਣਾ : ਕੁੱਝ ਦਿਨ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਆਫ਼ਲਾਈਨ ਪ੍ਰੀਖਿਆਵਾਂ ਲਏ ਜਾਣ ਦੇ ਫ਼ੈਸਲੇ ਵਿਰੁੱਧ ਪੀਏਯੂ ਦੇ ਸੈਂਕੜੇ ਵਿਦਿਆਰਥੀਆਂ ਦਾ ਦਿਨ ਰਾਤ ਦਾ ਧਰਨਾ ਬੁੱਧਵਾਰ ਨੂੰ ਵੀ ਜਾਰੀ ਰਿਹਾ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਰੋਸ ਰੈਲੀ ਵੀ ਕੱਢੀ। ਉਨਾਂ ਮੰਗ ਕੀਤੀ ਕਿ ਆਫਲਾਈਨ ਪ੍ਰੀਖਿਆਵਾਂ ਲੈਣ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਨਲਾਈਨ ਪ੍ਰੀਖਿਆਵਾਂ ਲੈਣ ਦਾ ਐਲਾਨ ਕੀਤਾ ਜਾਵੇ।

ਇਸ ਮੌਕੇ ਬੀਐੱਸਸੀ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਨੇ ਦੱਸਿਆ ਕਿ 13 ਫਰਵਰੀ ਨੂੰ ਪ੍ਰੀਖਿਆਵਾਂ ਲੈਣ ਸਬੰਧੀ ਡੇਟਸ਼ੀਟ ਜਾਰੀ ਕਰਕੇ ਕਿਹਾ ਗਿਆ ਕਿ 17 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਉਨਾਂ ਇਹ ਵੀ ਕਿਹਾ ਕਿ ਇੰਨੀ ਜਲਦੀ ਦਿੱਤੇ ਗਏ ਨੋਟਿਸ ਤੇ ਆਈਸੀਏਆਰ ਵਿਦਿਆਰਥੀ ਨਹੀਂ ਆ ਸਕਦੇ ਕਿਉਂਕਿ ਜ਼ਿਆਦਾਤਰ ਆਈਸੀਏਆਰ ਵਿਦਿਆਰਥੀ ਦੂਸਰੇ ਰਾਜਾਂ ਨਾਲ ਸਬੰਧ ਰੱਖਦੇ ਹਨ।

ਉਨਾਂ ਦੱਸਿਆ ਕਿ ਇਸੇ ਕਾਰਨ ਬੇਸਿਕ ਸਾਇਸ, ਹੋਮ ਸਾਇੰਸ, ਕਾਲਜ ਆਫ ਐਗਰੀਕਲਚਰ, ਕਾਲਜ ਆਫ ਐਗਰੀਕਲਚਰ ਇੰਜੀਨੀਅਰਿੰਗ ਅਤੇ ਕਾਲਜ ਆਫ ਹੋਰਟੀਕਲਚਰ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਸਾਰਾ ਸਾਲ ਵਿਦਿਆਰਥੀ ਆਨਲਾਈਨ ਕਲਾਸਾਂ ਰਾਹੀਂ ਪੜਦੇ ਰਹੇ। ਇਸ ਲਈ ਇੱਕ ਦਮ ਆਫਲਾਈਨ ਪ੍ਰਰੀਖਿਆਵਾਂ ਲੈਣ ਦਾ ਫੈਸਲਾ ਸਹੀ ਨਹੀਂ ਹੈ।

ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫੈਸਲੇ ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲਿਆ ਜਾਵੇ। ਵਿਦਿਆਰਥੀਆਂ ਨੇ ਇਹ ਵੀ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਪੀਏਯੂ ਦੇ ਅਧਿਕਾਰੀਆਂ ਨਾਲ ਵੀਰਵਾਰ ਨੂੰ ਮੀਟਿੰਗ ਹੋ ਰਹੀ ਹੈ। ਉਨਾਂ ਕਿਹਾ ਕਿ ਪਿਛਲੇ ਤਿੰਨ ਸਮੈਸਟਰ ਆਨਲਾਈਨ ਸਨ।

Facebook Comments

Trending

Copyright © 2020 Ludhiana Live Media - All Rights Reserved.