Connect with us

ਖੇਤੀਬਾੜੀ

 ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ

Published

on

Students made aware about straw conservation and agricultural diversity
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਰੂਰਲ ਅਵੇਅਰਨੈਸ ਵਰਕ ਐਕਸਪੀਰੀਐਂਸ (ਰਾਵੇ) ਪ੍ਰੋਜੈਕਟ ਅਧੀਨ ਪਿੰਡ ਜਾਂਗਪੁਰ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕਤਾ ਕੈਂਪ ਅਯੋਜਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ |

ਕੈਂਪ ਦੇ ਇੰਚਾਰਜ ਡਾ. ਦਿਲਪ੍ਰੀਤ ਸਿੰਘ ਤਲਵਾੜ ਨੇ ਦੱਸਿਆ ਕਿ ਇਸ ਤਰਾਂ ਦੇ ਕੋਰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀ ਕਾਰਜਾਂ, ਪੇਂਡੂ ਵਿਰਾਸਤ ਅਤੇ ਮੌਜੂਦਾ ਖੇਤੀ ਢਾਂਚੇ ਨੂੰ ਸਮਝਣ ਅਤੇ ਯੂਨੀਵਰਸਿਟੀ ਦੀਆਂ ਤਕਨੀਕਾਂ ਦੇ ਪਸਾਰ ਲਈ ਬਹੁਤ ਮਹੱਤਤਾ ਰੱਖਦੇ ਹਨ |ਉਹਨਾਂ ਨੇ ਇਸ ਕੈਂਪ ਵਿੱਚ ਫ਼ਸਲੀ ਵਿਭਿੰਨਤਾ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਸੰਭਾਵਨਾਵਾਂ ਬਾਰੇ ਵਿਚਾਰ ਪੇਸ਼ ਕੀਤੇ |

ਡਾ ਅਸ਼ੋਕ ਕੁਮਾਰ ਧਾਕੜ ਨੇ ਖੇਤੀ ਜੰਗਲਾਤ ਦੀ ਮਹੱਤਤਾ, ਦਰੱਖਤਾਂ ਦੀ ਚੋਣ ਅਤੇ ਕਾਸ਼ਤ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਮਿਤ ਕੌਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਪਰਾਲੀ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਈ ਜਾਵੇ ਸਗੋਂ ਖੇਤ ਵਿੱਚ ਹੀ ਵਾਹ ਕੇ ਮਿਲਾ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਜ਼ਮੀਨ ਦੇ ਖਰਾਕੀ ਤੱਤ ਨਸ਼ਟ ਹੁੰਦੇ ਹਨ|
ਇਸ ਕੋਰਸ ਦੇ ਕੋਆਰਡੀਕੇਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਸੰਭਾਲ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ | ਵੱਖ-ਵੱਖ ਵਿਸ਼ਿਆ ਦੇ ਮਾਹਿਰਾਂ ਵੱਲੋਂ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |

Facebook Comments

Trending