Connect with us

ਧਰਮ

ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਤਾ ਕੀਰਤਨ

Published

on

Students of Gurshabad Sangeet Academy performed Kirtan

ਲੁਧਿਆਣਾ :   ਜਵੱਦੀ ਟਕਸਾਲ ਵਿਖੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਮਾਘ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ।

ਉਪਰੰਤ ਜਵੱਦੀ ਟਕਸਾਲ ਦੇ ਮੁਖੀ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਮਾਘ ਮਹੀਨੇ ਦੇ ਸ਼ਬਦ ਦੀ ਵਿਚਾਰ ਨਾਲ ਜੋੜਿਆ। ਇਸ ਮਾਘ ਦੇ ਮਹੀਨੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਰੋਜਾਨਾ ਸ਼ਾਮ 6.45 ਵਜੇ ਤੋਂ 7.45 ਵਜੇ ਤੱਕ ਸਿਮਰਨ ਸਮਾਗਮ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਣਗੇ।

Facebook Comments

Trending