ਲੁਧਿਆਣਾ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਮਈ 2023 ਵਿੱਚ ਲਈਆਂ ਗਈਆਂ ਐਮਏ ਸਮੈਸਟਰ ਦੂਜੇ ਦੀ ਪ੍ਰੀਖਿਆ ਵਿੱਚ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਸ਼ਾਲ ਨੇ 300/400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਇਸਦੇ ਨਾਲ ਹੀ ਰਾਘਵੀ ਨੇ 297/400 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।
ਅੰਗਰੇਜ਼ੀ ਵਿਭਾਗ ਦੀ ਮੁਖੀ ਪ੍ਰੋ: ਅਮਿਤਾ ਥਮਨ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਫੈਕਲਟੀ ਦੇ ਯਤਨਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਉਨ੍ਹਾਂ ਦਾ ਹਮੇਸ਼ਾ ਮਾਰਗ ਦਰਸ਼ਨ ਕੀਤਾ । ਪਿ੍ੰਸੀਪਲ ਡਾ: ਤਨਵੀਰ ਲਿਖਾਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ |