ਪੰਜਾਬੀ

ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

Published

on

ਲੁਧਿਆਣਾ : ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਦਭਾਵਨਾ ਅਤੇ ਸ਼ਾਂਤੀ ਲਈ ਪਿੰਡ ਸਰਾਭਾ ਵਿੱਚ ਇੱਕ ਰੈਲੀ ਕੱਢਦੇ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਰਪੂਰ ਸ਼ਰਧਾਂਜਲੀ ਦਿੱਤੀ। ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ, ਖੁਸ਼ਹਾਲੀ ਅਤੇ ਵਾਤਾਵਰਣ ਸੁਰੱਖਿਆ ਵਿੱਚ ਨੌਜਵਾਨਾਂ ਦੇ ਯੋਗਦਾਨ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਨੁੱਕੜ ਨਾਟਕ ‘ਸ਼ਹਾਦਤ’ ਪੇਸ਼ ਕੀਤੀ। ਇਸ ਨੁੱਕੜ ਨਾਟਕ ਵਿਚ ਗਦਰ ਪਾਰਟੀ ਦੇ ਸਿਰਕੱਢ ਮੈਂਬਰ ਕਰਤਾਰ ਸਿੰਘ ਸਰਾਭਾ ਦੇ ਇਨਕਲਾਬੀ ਵਿਚਾਰਾਂ ਨੂੰ ਅੱਜ ਦੇ ਸੰਦਰਭ ਵਿਚ ਸਮਝਣ ਅਤੇ ਸਮਝਾਉਣ ਦਾ ਯਤਨ ਕੀਤਾ ਗਿਆ। ਸਮਾਜ ਵਿਚੋਂ ਬੁਰਾਈਆਂ ਨੂੰ ਦੂਰ ਕਰਨ ਲਈ ਸਾਨੂੰ ਆਪਣੇ ਨੇਤਾਵਾਂ ਦੇ ਇਨਕਲਾਬੀ ਵਿਚਾਰਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇਕ ਧਰਮੀ ਜੀਵਨ ਜਿਊਣਾ ਚਾਹੀਦਾ ਹੈ।

ਸਪੋਰਟਸ ਕਲੱਬ ਸਰਾਭਾ ਵਿਖੇ ਹੋਏ ਇਸ ਸਮਾਗਮ ਵਿਚ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਸ਼ਿਰਕਤ ਕੀਤੀ ਅਤੇ ਇਸ ਪ੍ਰਦਰਸ਼ਨ ਦੇ ਨਾਲ-ਨਾਲ ਨੌਜਵਾਨ ਦਿ੍ਸ਼ਟੀਅਨਾਂ ਵਲੋਂ ਪੇਸ਼ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਪ੍ਰਿੰਸੀਪਲ ਡਾ ਮਨੀਸ਼ਾ ਗੰਗਵਾਰ ਨੇ ਆਏ ਹੋਏ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਪ੍ਰਤੀ ਸਾਡਾ ਸੱਚਾ ਸਤਿਕਾਰ ਉਨ੍ਹਾਂ ਦੇ ਵਿਚਾਰਾਂ ਨੂੰ ਜੀਵਨ ‘ਚ ਅਪਣਾਉਣ ਨਾਲ ਹੀ ਪ੍ਰਗਟ ਹੁੰਦਾ ਹੈ।

Facebook Comments

Trending

Copyright © 2020 Ludhiana Live Media - All Rights Reserved.