Connect with us

ਪੰਜਾਬ ਨਿਊਜ਼

ਗਡਵਾਸੂ ਵਿੱਚ ਇੰਟਰਨਸ਼ਿਪ ‘ਚ ਵਾਧੇ ਲਈ ਵਿਦਿਆਰਥੀਆਂ ਵਲੋਂ ਮਰਨ ਵਰਤ ਸ਼ੁਰੂ, ਚੌਥੇ ਦਿਨ ਵੀ ਜਾਰੀ ਰਿਹਾ ਵਿਰੋਧ

Published

on

Students started fast to death for increase in internship in Gadvasu, the protest continued on the fourth day

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਗਡਵਾਸੂ) ਵਿੱਚ ਇੰਟਰਨਸ਼ਿਪ ‘ਚ ਵਾਧੇ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਅੱਜ ਚੌਥੇ ਦਿਨ ਵੀ ਜਾਰੀ ਰਿਹਾ।

ਵਿਦਿਆਰਥੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਕੌਂਸਲ ਤੇ ਯੂਨੀਵਰਸਿਟੀ ਬੋਰਡ ਆਫ ਮੈਨੇਜਮੈਂਟ ਚ ਇੰਟਰਨਸ਼ਿਪ ‘ਚ ਵਾਧਾ ਕਰਨ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ ਸੀ ਪਰ ਵਿਦਿਆਰਥੀਆਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਲਿਖਤੀ ਰੂਪ ਚ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਇਕੋ ਮੰਗ ਹੈ ਕਿ ਉਨ੍ਹਾਂ ਦੇ ਇੰਟਰਨਸ਼ਿਪ ਭੱਤੇ ਵਿਚ ਵਾਧਾ ਕੀਤਾ ਜਾਵੇ, ਜਦੋਂ ਕਿ ਦੂਜੇ ਸੂਬਿਆਂ ਵਿਚ ਵਿਦਿਆਰਥੀਆਂ ਨੂੰ ਇਹ ਭੱਤਾ 15 ਹਜ਼ਾਰ ਰੁਪਏ ਤੋਂ ਵੱਧ ਮਿਲਦਾ ਹੈ, ਫਿਰ ਉਨ੍ਹਾਂ ਨੂੰ ਇਹ ਭੱਤਾ ਘੱਟ ਕਿਉਂ ਦਿੱਤਾ ਜਾ ਰਿਹਾ ਹੈ, ਜਦੋਂ ਕਿ ਕੰਮ ਸਾਰਿਆਂ ਲਈ ਇਕੋ ਜਿਹਾ ਹੈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਰੋਸ ਵਜੋਂ ਗੜਵਾਸੂ ਦੇ ਗੇਟ ਨੰਬਰ 5 ਨੂੰ ਦੋ ਘੰਟੇ ਦੋ ਦਿਨਾਂ ਲਈ ਬੰਦ ਕਰ ਦਿੱਤਾ ਸੀ ਅਤੇ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਸੀ।

ਦੂਜੇ ਪਾਸੇ ਇੰਟਰਨਸ਼ਿਪ ਤੇ ਬੈਠੇ ਵਿਦਿਆਰਥੀਆਂ ਨੇ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਵੱਲ ਹੀ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀ ਗਡਵਾਸੂ ਹਸਪਤਾਲ ਦੇ ਬਾਹਰ ਧਰਨੇ ਤੇ ਬੈਠੇ ਰਹੇ ਤੇ ਨਾਅਰੇਬਾਜ਼ੀ ਕਰਦੇ ਰਹੇ। ਉਹ ਇਸ ਗੱਲ ‘ਤੇ ਅੜੇ ਹੋਏ ਹਨ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਲਿਖਤੀ ਤੌਰ ‘ਤੇ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।

Facebook Comments

Trending