Connect with us

ਪੰਜਾਬੀ

 ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ 

Published

on

Students will be conducted through training activities

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੀਆਂ 38 ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ| ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਤੇ ਨਾਲ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਕਿਹਾ|

ਇਸ ਮੌਕੇ ਤੇ ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ | ਇਸ ਗਿਆਨਵਰਧਕ ਫੇਰੀ ਦੌਰਾਨ ਬੇਕਰੀ, ਫੂਡ ਇੰਡਸਟਰੀ ਇਕੂਬੇਸ਼ਨ ਸੈਂਟਰ , ਜਲ ਸਰੋਤ ਪ੍ਰਬੰਧਨ ਮੀਊਜਿਅਮ,  ਖੁੰਬ ਫਾਰਮ, ਮਧੂਮੱਖੀ ਫਾਰਮ ਦਾ ਦੌਰਾ ਕੀਤਾ| ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਕਮਿਊਨਿਟੀ ਸਾਈੰਸ ਕਾਲਜ ਦਾ ਅਤੇ ਪੇਂਡੂ ਜੀਵਣ ਤੇ ਆਧਾਰਿਤ ਮਿਊਜ਼ੀਅਮ ਦਾ ਦੌਰਾ ਵੀ ਕੀਤਾ|

 

Facebook Comments

Trending