ਖੇਡਾਂ
ਰਾਸ਼ਟਰੀ ਖੇਡ ਸੰਗਠਨ ਕੈਂਪ ਦੇ ਸਮਾਪਤੀ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ
Published
2 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜ ਦੇ ਵਿਦਿਆਰਥੀਆਂ ਲਈ ਲਗਾਏ ਗਏ 15 ਦਿਨਾ ਰਾਸ਼ਟਰੀ ਖੇਡ ਸੰਗਠਨ ਕੈਂਪ ਸਾਲ 2022-2023 ਦੇ ਸਮਾਪਨ ਸਮਾਰੋਹ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ| ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ| ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਾ. ਅਜਮੇਰ ਸਿੰਘ ਢੱਟ, ਡਾਇਰੈਕਟਰ ਖੋਜ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ|

ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ਤੇ ਤੰਦਰੁਸਤ ਕਰਨ ਦੇ ਨਾਲ-ਨਾਲ ਮਾਨਸਿਕ ਤੌਰ ਤੇ ਤਰੋ ਤਾਜ਼ਾ ਵੀ ਕਰਦੀਆਂ ਹਨ| ਕਿਉਂਕਿ ਇਹ ਖੇਡ ਮੈਦਾਨ ਉਹ ਕਲਾਸ ਰੂਮ ਹਨ ਜਿੱਥੇ ਆ ਕੇ ਵਿਦਿਆਰਥੀ ਹਰ ਤਰ੍ਹਾਂ ਦੇ ਮਾਨਸਿਕ ਦਬਾਅ ਤੋਂ ਮੁਕਤ ਹੁੰਦੇ ਹਨ| ਉਹਨਾਂ ਨੇ ਦੱਸਿਆ ਕਿ ਖੇਡਾਂ ਦੇ ਨਾਲ-ਨਾਲ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਸੁਚੱਜੇ ਤਰੀਕੇ ਨਾਲ ਕਰ ਸਕਦੇ ਹਨ| ਲੋੜ ਸਿਰਫ ਕੁਝ ਨਿਯਮ ਬਣਾਉਣ ਦੀ ਹੈ| ਜੇ ਅਸੀਂ ਖੇਡਾਂ ਦੇ ਨਾਲ-ਨਾਲ ਅਸੀਂ ਨਿਯਮਤ ਤੌਰ ਤੇ ਪੜ੍ਹਾਈ ਕਰਦੇ ਹਾਂ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ| 

ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਦੱਸਿਆ ਕਿ ਇਸ ਸਲਾਨਾ ਕੈਂਪ ਵਿੱਚ ਲਗਭਗ 240 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਕੈਂਪ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ, ਜਿਵੇਂ ਅਥਲੈਟਿਕਸ, ਬੈਡਮਿੰਟਨ, ਬਾਸਕਿਟਬਾਲ, ਕ੍ਰਿਕਟ, ਹਾਕੀ, ਵਾਲੀਬਾਲ, ਸਾਈਕਲਿੰਗ, ਤੈਰਾਕੀ, ਫੁੱਟਬਾਲ, ਹੈਂਡਬਾਲ, ਸ਼ੂਟਿੰਗ ਆਦਿ ਖੇਡਾਂ ਦੀਆਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇ ਨਾਲ-ਨਾਲ ਚੰਗੀ ਸਿਹਤ ਬਣਾਈ ਰੱਖਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਇਸ ਮੌਕੇ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਦੁਆਰਾ ਸਨਮਾਨਿਤ ਕੀਤਾ ਗਿਆ|
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ