ਪੰਜਾਬੀ

ਮਾਡਲ ਟਾਊਨ ਇਲਾਕੇ ‘ਚ ਅਚਾਨਕ ਸੜ੍ਹਕ ਧੱਸੀ, ਡਾ. ਬੱਸੀ ਨੇ ਲਿਆ ਮੌਕੇ ਦਾ ਜਾਇਜ਼ਾ

Published

on

ਲੁਧਿਆਣਾ :  ਸਥਾਨਕ ਮਾਡਲ ਟਾਊਨ, ਨੇੜੇ ਰੇਲਵੇ ਫਾਟਕ ਵਿਖੇ ਅੱਜ ਮੀਂਹ ਪੈਣ ਤੋਂ ਬਾਅਦ ਅਚਾਨਕ ਸੜ੍ਹਕ ਧੱਸ ਗਈ, ਜਿਸ ‘ਤੇ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਨਿਰਦੇਸ਼ਾਂ ਤਹਿਤ ਡਾ. ਸੁਖਚੈਨ ਕੌਰ ਬੱਸੀ ਮੌਕੇ ‘ਤੇ ਪਹੁੰਚੇ।

ਡਾ. ਬੱਸੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਇਨ੍ਹਾਂ ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ ਸਗੋਂ ਬੀਤੇ ਸਮੇਂ ਦੌਰਾਨ ਵੀ ਇਸ ਇਲਾਕੇ ਵਿੱਚ ਅਜਿਹੀ ਘਟਨਾ ਵਾਪਰ ਚੁੱਕੀ ਹੈ ਜਦੋਂ ਸੜ੍ਹਕ ਵਿੱਚ ਪਾੜ੍ਹ ਪੈ ਗਿਆ ਸੀ।

ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਬਣੀਆਂ ਇਨ੍ਹਾਂ ਸੜ੍ਹਕਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਕੀ ਰਹੀ ਹੈ।

ਡਾ. ਬੱਸੀ ਵੱਲੋਂ ਮੋਂਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜ੍ਹਕ ਦੀ ਬੈਰੀਗੇਟਿੰਗ ਕਰਵਾਈ ਜਾਵੇ ਤਾਂ ਜੋ ਰਾਹਗੀਰ ਦੁਰਘਟਨਾਂ ਦਾ ਸ਼ਿਕਾਰ ਹੋਣ ਤੋਂ ਬੱਚ ਸਕਣ ਅਤੇ ਜਲਦ ਇਸ ਸੜ੍ਹਕ ਦੇ ਹਿੱਸੇ ਦੀ ਮੁਰੰਮਤ ਵੀ ਕਰਵਾਈ ਜਾਵੇ ਤਾਂ ਜੋ ਆਵਾਜਾਈ ਸੁਖਾਵੀਂ ਹੋ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਮੁਸ਼ਕਿਲ ਘੜੀ ਵਿੱਚ ਆਮ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।

Facebook Comments

Trending

Copyright © 2020 Ludhiana Live Media - All Rights Reserved.